ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਨਸ਼ਿਆਂ ਖ਼ਿਲਾਫ਼ ਹੋਈ ਉੱਚ ਪੱਧਰੀ ਮੀਟਿੰਗ ’ਚ ਐਲਾਨ ਕੀਤਾ ਕਿ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ਦੇ ਮਾਮਲਿਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ‘ਮੁੱਖ ਮੰਤਰੀ ਰਾਹਤ ਫ਼ੰਡ’ ਵਿਚੋਂ ਵਿੱਤੀ ਮਦਦ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਪੀੜਤਾਂ ਦੇ ਘਰਾਂ ’ਚ ਉੱਚ ਅਫ਼ਸਰਾਂ ਨੂੰ ਭੇਜਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਨਸ਼ਾ ਤਸਕਰੀ ਦੇ ਕੇਂਦਰ ਹਨ, ਉਨ੍ਹਾਂ ਨੂੰ ‘ਗਿਆਨ ਦੇ ਕੇਂਦਰਾਂ’ ਵਿੱਚ ਤਬਦੀਲ ਕੀਤਾ ਜਾਵੇਗਾ।