PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਸ਼ਿਆਂ ਖ਼ਿਲਾਫ਼ ਕਾਰਵਾਈ: ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਹੋਵੇਗਾ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੇ ਭਵਿੱਖ ਵਿਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜ਼ਿਆਦਾਤਰ ਨਸ਼ਿਆਂ ਦੀ ਖੇਪ ਗੁਆਂਢੀ ਮੁਲਕ ਤੋਂ ਆਉਂਦੀ ਹੈ ਤੇ ਇਸ ਮੁਲਕ ਨੂੰ ਸਬਕ ਸਿਖਾਇਆ ਜਾਵੇਗਾ ਕਿ ਉਹ ਪੰਜਾਬ ਵੱਲ ਮੂੰਹ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਨਾਲ ਸਿੱਝਣ ਲਈ ਨਵੀਂ ਨੀਤੀ ਬਣਾਈ ਹੈ। ਹੁਣ ਇਹ ਪਤਾ ਲਗਾਇਆ ਜਾਵੇਗਾ ਕਿ ਕਿਹੜੀ ਥਾਂ ’ਤੇ ਕਿਸ ਤਰ੍ਹਾਂ ਦਾ ਨਸ਼ਾ ਵਿਕਦਾ ਹੈ, ਪੁਲੀਸ ਵਲੋਂ ਉਸ ਹਿਸਾਬ ਨਾਲ ਖਾਕਾ ਉਲੀਕ ਕੇ ਕਾਰਵਾਈ ਕੀਤੀ ਜਾਵੇਗੀ। ਇਸ ਨੀਤੀ ਤਹਿਤ ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਵੀ ਕੀਤਾ ਜਾਵੇਗਾ। ਸ੍ਰੀ ਯਾਦਵ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲੀਸ ਪਹਿਲਾਂ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰੇਗੀ ਤੇ ਹਾਲ ਦੀ ਘੜੀ ਨਸ਼ਾ ਪੀੜਤਾਂ ਨੂੰ ਇਸ ਦਾਇਰੇ ਵਿਚ ਨਹੀਂ ਲਿਆਂਦਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੁਲੀਸ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਸ ਹਦਾਇਤਾਂ ਦਿੱਤੀਆਂ ਹਨ ਕਿ ਨਸ਼ਿਆਂ ਨੂੰ ਸੂਬੇ ਵਿਚ ਜੜ੍ਹੋਂ ਖਤਮ ਕੀਤਾ ਜਾਵੇ। ਉਨ੍ਹਾਂ ਬੀਤੇ ਦਿਨਾਂ ਵਿਚ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਨਾਲ ਆਪਣੇ ਘਰ ਭਰਨ ਵਾਲੇ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

Related posts

ਬਦਲੇਗਾ ਸਸਕਾਰ ਦਾ ਤਰੀਕਾ, ਮ੍ਰਿਤਕ ਲੋਕਾਂ ਨੂੰ ਰੁੱਖਾਂ ’ਚ ਤਬਦੀਲ ਕਰੇਗੀ ਇਹ ਕੰਪਨੀ, ਜਾਣੋ ਕਿਵੇਂ

On Punjab

Bharat Jodo Yatra:150 ਦਿਨ, 3570 ਕਿਲੋਮੀਟਰ ਦਾ ਸਫ਼ਰ, ਕੰਟੇਨਰ ‘ਚ ਰਾਤ ਬਿਤਾਉਣਗੇ ਰਾਹੁਲ ਗਾਂਧੀ ; ਜਾਣੋ- ਕਾਂਗਰਸ ਨੇ ਕੀਤੇ ਕਿਹੋ ਜਿਹੇ ਪ੍ਰਬੰਧ

On Punjab

ਬ੍ਰਿਟੇਨ-ਫਰਾਂਸ ਨੂੰ ਪਿੱਛੇ ਛੱਡ ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣਿਆ ਭਾਰਤ

On Punjab