Neeru Bajwa baby shower : ਪਾਲੀਵੁਡ ਦੀ ਸਭ ਤਂ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ। ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਜੋ ਕਿ ਇੱਕ ਵਾਰ ਫਿਰ ਤੋਂ ਮਾਂ ਬਣਨ ਵਾਲੀ ਹੈ। ਜੀ ਹਾਂ ਇਹ ਖੁਸ਼ਖ਼ਬਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਫੈਨਜ਼ ਦੇ ਨਾਲ ਸ਼ੇਅਰ ਕੀਤੀ ਸੀ।
ਜਿਸ ਤੋਂ ਬਾਅਦ ਉਨ੍ਹਾਂ ਨੇ ਕ੍ਰਿਸਮਸ ਦੇ ਮੌਕੇ ‘ਤੇ ਆਪਣਾ ਬੇਬੀ ਬੰਪ ਸ਼ੋਅ ਕਰਦੇ ਹੋਏ ਇੱਕ ਤਸਵੀਰ ਆਪਣੇ ਲਾਈਫ਼ ਪਾਟਨਰ ਦੇ ਨਾਲ ਸ਼ੇਅਰ ਕੀਤੀ ਸੀ। ਅਦਾਕਾਰਾ ਨੀਰੂ ਬਾਜਵਾ ਜੋ ਕਿ ਜੁੜਵਾ ਬੱਚਿਆਂ ਦੀ ਮਾਂ ਬਣਨ ਵਾਲੀ ਹੈ ਤਾਂ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਲਈ ਬੇਬੀ ਸ਼ਾਵਰ ਪਾਰਟੀ ਰੱਖੀ ਸੀ।
ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ‘ਇਹ ਪਿਆਰੀਆਂ ਲੇਡੀਜ਼ ਮੇਰਾ ਪਰਿਵਾਰ ਹੈ, ਪਿਆਰ ਦੋਸਤੋ, ਮੇਰੀ ਧੀ ਮੇਰੀ ਭਤੀਜੀਆਂ ਇਹ ਸਾਰੇ ਸਭ ਬਹੁਤ ਵਧੀਆ ਨੇ! ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਲਾਈਫ ਪਾਟਨਰ, ਬੇਟੀ, ਭੈਣਾਂ ਤੇ ਦੋਸਤਾਂ ਦੇ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਬੇਬੀ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ।
ਜੇ ਗੱਲ ਕਰੀਏ ਨੀਰੂ ਬਾਜਵਾ ਦੇ ਕੰਮ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਨੂੰ ਕਈ ਵਧੀਆ ਫ਼ਿਲਮਾਂ ਦੇ ਚੁੱਕੇ ਹਨ। ਪਿਛਲੇ ਸਾਲ ਉਹ ਉੜਾ ਆੜਾ ਤੇ ਛੜਾ ਵਰਗੀਆਂ ਸੁਪਰ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਇਸ ਤੋਂ ਇਲਾਵਾ ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ‘ਕੋਕਾ’ ਨਾਂਅ ਦੀ ਫ਼ਿਲਮ ‘ਚ ਇਕੱਠੇ ਕੰਮ ਕਰਦੇ ਹੋਏ ਨਜ਼ਰ ਆਉਣਗੇ। ਅਦਾਕਾਰਾ ਨੀਰੂ ਬਾਜਵਾ ਜੋ ਕਿ ਮੂਲ ਰੂਪ ਤੋਂ ਕੈਨੇਡਾ ਤੋਂ ਹਨ।
ਸ਼ੁਰੂ ਤੋਂ ਹੀ ਅਦਾਕਾਰੀ ਦਾ ਸ਼ੌਂਕ ਰੱਖਣ ਵਾਲੀ ਨੀਰੂ ਬਾਜਵਾ ਨੇ ਸਾਲ 1998 ‘ਚ ਦੇਵ ਆਨੰਦ ਦੀ ਫਿਲਮ ਸੋਲ੍ਹਾਂ ਬਰਸ ਕੀ ਨਾਲ ਬਾਲੀਵੁਡ ‘ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਨੇ ਇੰਡੀਅਨ ਟੀਵੀ ਸੀਰੀਅਲ ‘ਚ ਕੰਮ ਕੀਤਾ। ਬਾਅਦ ‘ਚ ਨੀਰੂ ਬਾਜਵਾ ਨੇ ਪੰਜਾਬੀ ਗੀਤਾਂ ਅਤੇ ਪੰਜਾਬੀ ਫਿਲਮਾਂ ‘ਚ ਆਪਣੀ ਅਦਾਕਾਰੀ ਦੇ ਜੌਹਰ ਵਿਖਾਏ। ਉਨ੍ਹਾਂ ਨੇ ਪੰਜਾਬੀ ਫ਼ਿਲਮੀ ਜਗਤ ‘ਚ ਚੰਗਾ ਨਾਂਅ ਕਮਾਇਆ ਹੈ।