ਨੇਪਾਲ ’ਚ ਇਸ ਸਮੇਂ ਹੜ੍ਹ ਤੇ ਜ਼ਮੀਨ ਖਿਸਕਣ ਦੀ ਦੋਹਰੀ ਮਾਰ ਦਾ ਸਾਹਮਣਾ ਕਰ ਰਿਹਾ ਹੈ। ਹਾਲਾਤ ਲਗਾਤਾਰ ਬੇਕਾਬੂ ਹੁੰਦੇ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਚੱਲਦੇ ਬਣੇ ਅਜਿਹੇ ਹਾਲਾਤ ’ਚ ਕਾਫੀ ਗਿਣਤੀ ’ਚ ਲੋਕਾਂ ਦੀ ਮੌਤ ਵੀ ਹੋ ਗਈ ਹੈ। ਤਾਜ਼ਾ ਰਿਪੋਰਟ ਮੁਤਾਬਕ, ਹੁਣ ਰੌਤਹਾਟ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਹੜ੍ਹ ਆ ਗਏ ਹਨ। ਕਿਉਂਕਿ ਇੱਥੇ ਹੇਠਲੇ ਇਲਾਕਿਆਂ ’ਚ ਜਲਦੀ ਨਦੀਆਂ ਤੋਂ ਪਾਣੀ ਨਿਕਲ ਜਾਂਦਾ ਹੈ। ਲਗਾਤਾਰ ਬਾਰਿਸ਼ ਦੇ ਚੱਲਦੇ ਵੱਖ-ਵੱਖ ਨਦੀਆਂ ’ਚ ਹੜ੍ਹ ਆ ਗਏ ਹਨ। ਮੱਧ ਤੇ ਦੱਖਣੀ ਹਿੱਸਿਆਂ ’ਚ ਕਈ ਪਿੰਡ ਬਰਬਾਦ ਹੋ ਗਏ ਹਨ।