ਨੇਪਾਲ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਹੁਣ ਵਿਰੋਧੀ ਸ਼ੇਰ ਬਹਾਦੁਰ ਦੇਓਬਾ ਨਵੇਂ ਪ੍ਰਧਾਨ ਮੰਤਰੀ ਦੇ ਤੌਰ ‘ਤੇ ਸਹੁੰ ਚੁੱਕਣਗੇ। ਓਲੀ ਨੇ ਆਪਣੇ ਇਕ ਬਿਆਨ ‘ਚ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਦੇ ਹਨ ਜਿਸ ਚੱਲਦਿਆਂ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ।
ਉੱਚ ਅਦਾਲਤ ਨੇ ਆਪਣਾ ਫੈਸਲਾ ਸੁਣਦੇ ਹੋਏ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੂੰ ਦੇਓਬਾ ਨੂੰ ਹੁਣ ਕਾਰਜਕਾਰੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਉਤਰਾਧਿਕਾਰੀ ਦੇ ਰੂਪ ‘ਚ ਸ਼ਾਮਲ ਕਰਨ ਦਾ ਆਦੇਸ਼ ਦਿੱਤਾ ਹੈ।