ਪਟਿਆਲਾ-ਪਾਤੜਾਂ ਨਜ਼ਦੀਕ ਸਥਿਤ ਇਕ ਪੁਲੀਸ ਚੌਕੀ ਬਾਦਸ਼ਾਹਪੁਰ ਨੇੜੇ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਦਸ਼ਾਹਪੁਰ ਪੁਲੀਸ ਚੌਕੀ ਕੋਆਪਰੇਟਿਵ ਸੁਸਾਇਟੀ ਦੀ ਇਕ ਇਮਾਰਤ ਵਿੱਚ ਚਲਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਧਮਾਕੇ ਨਾਲ ਕੋਆਪਰੇਟਿਵ ਸੁਸਾਇਟੀ ਦੇ ਇਕ ਕਮਰੇ ਦੀ ਖਿੜਕੀ ਦਾ ਸ਼ੀਸ਼ਾ ਤਿੜਕਿਆ ਹੈ। ਇਸ ਧਮਾਕੇ ਸਬੰਧੀ ਪੁਲੀਸ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਪ੍ਰੇਮ ਸਿੰਘ ਨੇ ਵੀ ਪੁਸ਼ਟੀ ਕੀਤੀ ਹੈ। ਉਧਰ ਆਸ ਪਾਸ ਦੇ ਵਸਨੀਕ ਲੋਕਾਂ ਨੇ ਵੀ ਇਕ ਧਮਾਕਾ ਹੋਣ ਬਾਰੇ ਕਿਹਾ ਹੈ। ਹਾਲਾਂਕਿ ਹੁਣ ਤੱਕ ਧਮਾਕੇ ਦੇ ਕਾਰਨਾਂ ਅਤੇ ਧਮਾਕੇ ਵਾਲੀ ਵਸਤੂ ਬਾਰੇ ਪਤਾ ਨਹੀਂ ਚੱਲ ਸਕਿਆ ਹੈ।