PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਟਿਆਲਾ: ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਵੱਲੋਂ ਫਲੈਗ ਮਾਰਚ

ਪਟਿਆਲਾ- ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲੀਸ ਨਾਲ ਮਿਲ ਕੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਕਮਾਂਡੈਂਟ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ’ਤੇ ਰਾਜੀਵ ਕੁਮਾਰ ਸਿੰਘ ਦੀ ਅਗਵਾਈ ਵਿੱਚ ਫੋਰਸ ਵੱਲੋਂ ਥਾਣਾ ਤ੍ਰਿਪੜੀ, ਅਨਾਜ ਮੰਡੀ, ਸਬਜ਼ੀ ਮੰਡੀ, ਅਰਬਨ ਅਸਟੇਟ, ਬਖਸ਼ੀਵਾਲਾ, ਰਾਜਪੁਰਾ ਸਿਟੀ ਅਤੇ ਰਾਜਪੁਰਾ ਸਦਰ ਦੇ ਥਾਣਾ ਮੁਖੀਆਂ ਅਤੇ ਪੁਲੀਸ ਟੀਮਾਂ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਇਹ ਫਲੈਗ ਮਾਰਚ ਕੀਤਾ ਗਿਆ। ਪਟਿਆਲਾ ਦੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਪੁਲੀਸ ਵੱਲੋਂ ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ ਦਾ ਸਹਿਯੋਗ ਕਰਦੇ ਹੋਏ ਜ਼ਿਲ੍ਹੇ ਦੇ ਬੇਹੱਦ ਸੰਵੇਦਨਸ਼ੀਲ ਖੇਤਰਾਂ ਵਿੱਚ ਫੋਰਸ ਨਾਲ ਫਲੈਗ ਮਾਰਚ ਕਰਦੇ ਹੋਏ ਜਵਾਨਾਂ ਨੇ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਅਤੇ ਸਮਾਜ ਦੇ ਮੈਂਬਰਾਂ ਨਾਲ ਗੱਲਬਾਤ ਕਰ ਕੇ ਖੇਤਰ ਦੇ ਸਮਾਜਿਕ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਥਾਨਕ ਸਮਾਜ ਨਾਲ ਸਹਿਯੋਗ ਵਧਾਉਣ ਲਈ ਸੰਪਰਕ ਬਣਾਇਆ।

Related posts

ਅਸਾਮ: 3 ਦਿਨਾਂ ਤੋਂ ਨਦੀ ‘ਚ ਲੱਗੀ ਅੱਗ ਦੇ ਧੂੰਏਂ ਨੇ ਇਲਾਕੇ ਨੂੰ ਕੀਤਾ ਕਾਲਾ

On Punjab

ਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਗੜਗੱਜ

On Punjab

ਚੀਨ ਨਾਲ ਪੰਗੇ ਮਗਰੋਂ ਭਾਰਤ ਨਾਲ ਡਟਿਆ ਅਮਰੀਕਾ, ਟਰੰਪ ਨੇ ਕਹੀ ਵੱਡੀ ਗੱਲ

On Punjab