ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮ ਆਪਣੇ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਆਪਣੀਆਂ ਹੋਰ ਹੱਕੀ ਤੇ ਜਾਇਜ਼ ਮੰਗਾਂ ਜਿਵੇਂ ਕਿ ਕਿਰਤ ਕਾਨੂੰਨ ਮੁਤਾਬਿਕ ਤਨਖਾਹਾਂ ਦੇਣਾ, ਹਫਤਾਵਾਰੀ ਛੁੱਟੀ ਦੇਣਾ,ਈ.ਪੀ. ਐੱਫ.ਅਤੇ ਈ.ਐੱਸ. ਆਈ.ਲਾਗੂ ਕਰਨਾ ਆਦਿ ਮੰਗਾਂ ਨੂੰ ਲੈਕੇ ਲਗਾਤਾਰ ਪਰਿਵਾਰਾਂ ਸਮੇਤ ਸੰਘਰਸ਼ ਕਰਦੇ ਆ ਰਹੇ ਹਨ। ਪਰ ਜਲ ਸਪਲਾਈ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਲ ਸਪਲਾਈ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਵਿਭਾਗ ਦੇ ਨਿੱਜੀਕਰਨ ਕਰਨ ਦੀ ਨੀਅਤ ਨਾਲ ਜਲ ਘਰਾਂ ਨੂੰ ਪੰਚਾਇਤਾਂ ਦੇ ਹਵਾਲੇ ਕਰਨ ਦਾ ਹੱਲਾ ਵਿੱਢਿਆ ਹੋਇਆ ਹੈ, ਜਿਸ ਦੇ ਵਿਰੋਧ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 16 ਜਨਵਰੀ ਨੂੰ ਜਲ ਸਪਲਾਈ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੀ ਮਲੇਰਕੋਟਲਾ ਵਿਖੇ ਰਿਹਾਇਸ਼ ਦਾ ਘਿਰਾਓ ਕਰਨ ਲਈ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂ-ਰੈਲੀ ਵਿੱਚ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ। ਇਸ ਮੌਕੇ ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇ ਆਨਾ, ਸਰਕਲ ਪ੍ਰਧਾਨ ਬਲਜੀਤ ਸਿੰਘ, ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਕਿਹਾ ਕਿ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਅਸੀਂ ਪੰਜਾਬ ਰੋਡਵੇਜ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੂੰ ਮਲੇਰਕੋਟਲਾ ਪਹੁੰਚਣ ਤੇ ਜੀ ਆਇਆਂ ਆਖਦੇ ਹਾਂ ਤੇ ਧੰਨਵਾਦ ਕਰਦੇ ਹਾਂ।