cheese health benefits: ਪਨੀਰ ਦੀ ਵਰਤੋਂ ਸਿਰਫ਼ ਸਬਜ਼ੀ ਬਣਾਉਣ ਲਈ ਹੀ ਨਹੀਂ ਕੀਤੀ ਜਾਂਦਾ ਹੈ ਸਗੋਂ ਇਹ ਸਲਾਦ ਦੇ ਤੌਰ ‘ਤੇ ਵੀ ਇਸਤੇਮਾਲ ਕੀਤਾ ਜਾਂਦਾ ਹੈ। ਦੁੱਧ ‘ਚ ਪਾਏ ਜਾਣ ਵਾਲੇ ਤੱਤ ਇਸ ‘ਚ ਪਾਏ ਜਾਂਦੇ ਹਨ। ਇਹ ਕਈ ਤਰ੍ਹਾਂ ਨਾਲ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਪਨੀਰ ਖਾਣ ਨਾਲ ਸਾਡੇ ਦੰਦਾਂ ਦੀ ਸਿਹਤ ਬਿਹਤਰ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਇਹ ਹੱਡੀਆਂ ਦੀ ਮਜਬੂਤੀ ‘ਚ, ਤਣਾਅ ਘੱਟ ਕਰਨ ‘ਚ, ਪਾਚਣ ਸ਼ਕਤੀ ਵਧਾਉਣ ਸਹਿਤ ਕਈ ਤਰ੍ਹਾਂ ਦੀ ਸਿਹਤ ਸਬੰਧੀ ਫਾਇਦਿਆਂ ਨਾਲ ਭਰਪੂਰ ਹੁੰਦਾ ਹੈ।
ਪਨੀਰ ਖਾਣ ਦੇ ਕਿਹੜੇ ਫਾਇਦੇ ਹਨ, ਆਓ ਜਾਣਦੇ ਹਾਂ ਇਸ ਬਾਰੇ….
ਪਨੀਰ ਖ਼ਰਾਬ ਕੋਲੇਸਟ੍ਰੋਲ ਨੂੰ ਘਟਾ ਕੇ ਵਧੀਆ ਕੋਲੈਸਟ੍ਰੋਲ ਦੀ ਮਾਤਰਾ ਨੂੰ ਵਧਾਉਂਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ। ਕੈਲਸ਼ੀਅਮ ਦਾ ਇੱਕ ਚੰਗਾ ਸਰੋਤ ਹੋਣ ਕਰਕੇ ਇਹ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਦਾ ਹੈ। ਪ੍ਰੋਟੀਨ ਦੀ ਜ਼ਿਆਦਾ ਮਾਤਰਾ ਦੇ ਕਾਰਨ ਇਹ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਇਸ ਦਾ ਸੇਵਨ ਕਰਨ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਇਸ ਦੇ ਨਾਲ ਹੀ ਇਸ ‘ਚ Linoleic ਐਸਿਡ ਦੀ ਜ਼ਿਆਦਾ ਮਾਤਰਾ ਦੇ ਕਾਰਨ ਇਹ ਭਾਰ ਘਟਾਉਣ ਵਿੱਚ ਸਹਾਇਤਾ ਕਰਦਾ ਹੈ।
ਪਨੀਰ ਸਰੀਰ ਵਿਚ ਵਿਟਾਮਿਨ ਡੀ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਇਸ ਦਾ ਸੇਵਨ ਫਾਇਦੇਮੰਦ ਹੁੰਦਾ ਹੈ। ਇਹ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਤਾ ਕਰਦਾ ਹੈ।