Delhi Weather Change After Snowfall : ਨਵੀਂ ਦਿੱਲੀ : ਸਰਦੀਆਂ ਦੀ ਸ਼ੁਰੂਆਤ ਵਿੱਚ ਵੀਰਵਾਰ ਤੋਂ ਸ਼ੁਰੂ ਹੋਈ ਭਾਰੀ ਬਾਰਫਬਾਰੀ ਨੇ ਪਹਾੜੀ ਖੇਤਰਾਂ ਦੇ ਨਾਲ-ਨਾਲ ਮੈਦਾਨੀ ਖੇਤਰਾਂ ਵਿੱਚ ਵੀ ਮੌਸਮ ਦਾ ਮਿਜਾਜ਼ ਬਦਲ ਕੇ ਰੱਖ ਦਿੱਤਾ ਹੈ । ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਅਸਰ ਰਾਜਧਾਨੀ ਦਿੱਲੀ ‘ਤੇ ਵੀ ਪੈ ਰਿਹਾ ਹੈ । ਜਿੱਥੇ ਵੀਰਵਾਰ ਨੂੰ ਤੇਜ਼ ਹਵਾ ਨਾਲ ਬਾਰਿਸ਼ ਵੀ ਹੋਈ ਤੇ ਜਿਸ ਨਾਲ ਲੋਕਾਂ ਨੂੰ ਪ੍ਰਦੂਸ਼ਣ ਤੋਂ ਵੀ ਕੁਝ ਰਾਹਤ ਮਿਲੀ ਹੈ ।
ਇਸ ਸਬੰਧੀ ਦਿੱਲੀ ਮੌਸਮ ਵਿਭਾਗ ਦੇ ਸਾਇੰਟਿਸਟ ਡਾ. ਆਰਕੇ ਜੇਨਾਮਣੀ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹੋਈ ਬਾਰਿਸ਼ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਠੰਢ ਦੀ ਪਹਿਲੀ ਵੈਸਟਰਨ ਡਿਸਟਰਬੈਂਸ ਹੈ । 12 ਨਵੰਬਰ ਤੋਂ ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਠੰਢ ਵਧਣ ਦੀ ਸੰਭਾਵਨਾ ਜਤਾਈ ਗਈ ਹੈ ।
ਇਸ ਤੋਂ ਇਲਾਵਾ ਆਰਕੇ ਜੇਨਾਮਣੀ ਨੇ ਕਿਹਾ ਕਿ ਦਿੱਲੀ ਵਿੱਚ ਤੂਫਾਨ ‘ਮਹਾਂ’ ਦਾ ਅਸਰ ਵੀ ਪਿਆ ਹੈ । ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਵੀ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ, ਪਰ ਬਾਰਿਸ਼ ਨਹੀਂ ਹੋਵੇਗੀ । ਉਨ੍ਹਾਂ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਤੇ ਹਵਾ ਵੀ ਠੰਢੀ ਹੋ ਜਾਵੇਗੀ ।