Heavy rains thunderstorm: ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੀਂਹ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਮੌਸਮ ਬਦਲ ਗਿਆ ਹੈ । ਜਿੱਥੇ ਦੇਰ ਸ਼ਾਮ ਤੋਂ ਮੀਂਹ ਨੇ ਠੰਡ ਦਾ ਅਹਿਸਾਸ ਕਰਵਾ ਦਿੱਤਾ । ਮੌਸਮ ਵਿੱਚ ਆਏ ਅਚਾਨਕ ਹੋਏ ਬਦਲਾਅ ਕਾਰਨ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ ।
ਇਸ ਸਬੰਧੀ ਭਾਰਤੀ ਮੌਸਮ ਵਿਭਾਗ ਵੱਲੋਂ ਅਨੁਮਾਨ ਲਗਾਇਆ ਹੈ ਕਿ ਮੰਗਲਵਾਰ ਸ਼ਾਮ ਤੋਂ ਬਦਲੇ ਹੋਏ ਮੌਸਮ ਦਾ ਪ੍ਰਭਾਵ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਰਹੇਗਾ । ਦੋਵੇਂ ਦਿਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਬਹੁਤੇ ਇਲਾਕਿਆਂ ਵਿੱਚ ਗੜੇ ਪੈ ਸਕਦੇ ਹਨ । ਇਸਦੇ ਨਾਲ ਹੀ ਸਰਗਰਮ ਪੱਛਮੀ ਗੜਬੜ ਕਾਰਨ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਵੀ ਦੇਖਿਆ ਜਾ ਸਕਦਾ ਹੈ । ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਮੀਂਹ ਦੇ ਨਾਲ-ਨਾਲ ਪੱਛਮੀ ਹਿਮਾਲਿਆਈ ਖੇਤਰਾਂ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ ।
Home Breaking ਪਹਾੜੀ ਇਲਾਕਿਆਂ ‘ਚ ਹੋਈ ਬਰਫ਼ਬਾਰੀ ਨੇ ਬਦਲਿਆ ਮੌਸਮ ਦਾ ਮਿਜਾਜ਼
ਪਹਾੜੀ ਇਲਾਕਿਆਂ ‘ਚ ਹੋਈ ਬਰਫ਼ਬਾਰੀ ਨੇ ਬਦਲਿਆ ਮੌਸਮ ਦਾ ਮਿਜਾਜ਼Mar 11, 2020 12:54 PmFACEBOOKTWITTERGOOGLE+LINKEDINTUMBLRPINTERESTMAILwhatsappWHATSAPP0LIKE
Heavy rains thunderstorm: ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੀਂਹ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਮੌਸਮ ਬਦਲ ਗਿਆ ਹੈ । ਜਿੱਥੇ ਦੇਰ ਸ਼ਾਮ ਤੋਂ ਮੀਂਹ ਨੇ ਠੰਡ ਦਾ ਅਹਿਸਾਸ ਕਰਵਾ ਦਿੱਤਾ । ਮੌਸਮ ਵਿੱਚ ਆਏ ਅਚਾਨਕ ਹੋਏ ਬਦਲਾਅ ਕਾਰਨ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ ।
Heavy rains thunderstorm
Heavy rains thunderstorm
ਇਸ ਸਬੰਧੀ ਭਾਰਤੀ ਮੌਸਮ ਵਿਭਾਗ ਵੱਲੋਂ ਅਨੁਮਾਨ ਲਗਾਇਆ ਹੈ ਕਿ ਮੰਗਲਵਾਰ ਸ਼ਾਮ ਤੋਂ ਬਦਲੇ ਹੋਏ ਮੌਸਮ ਦਾ ਪ੍ਰਭਾਵ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਰਹੇਗਾ । ਦੋਵੇਂ ਦਿਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਬਹੁਤੇ ਇਲਾਕਿਆਂ ਵਿੱਚ ਗੜੇ ਪੈ ਸਕਦੇ ਹਨ । ਇਸਦੇ ਨਾਲ ਹੀ ਸਰਗਰਮ ਪੱਛਮੀ ਗੜਬੜ ਕਾਰਨ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਵੀ ਦੇਖਿਆ ਜਾ ਸਕਦਾ ਹੈ । ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਮੀਂਹ ਦੇ ਨਾਲ-ਨਾਲ ਪੱਛਮੀ ਹਿਮਾਲਿਆਈ ਖੇਤਰਾਂ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ ।
Heavy rains thunderstorm
ਦੱਸ ਦੇਈਏ ਕਿ ਪਹਾੜੀਆਂ ਅਤੇ ਮੈਦਾਨੀ ਇਲਾਕਿਆਂ ਵਿੱਚ 13 ਮਾਰਚ ਤੱਕ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ । ਨਮੀ ਦੇ ਕਾਰਨ ਮੌਸਮ ਠੰਡਾ ਰਹੇਗਾ । ਉੱਥੇ ਹੀ ਛੱਤੀਸਗੜ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ 10 ਮਾਰਚ ਤੋਂ 13 ਮਾਰਚ ਤੱਕ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ । ਮੌਸਮ ਵਿਭਾਗ ਅਨੁਸਾਰ ਇੱਥੇ ਹਵਾ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀ ਹੈ ।