Armed guards protect tomato farms: ਇਸਲਾਮਾਬਾਦ: ਪਾਕਿਸਤਾਨ ਵਿੱਚ ਮਹਿੰਗਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਜੋ ਹਰ ਤਰ੍ਹਾਂ ਦੇ ਰਿਕਾਰਡ ਤੋੜ ਚੁੱਕੀ ਹੈ । ਹੁਣ ਪਾਕਿਸਤਾਨ ਵਿੱਚ ਅਜਿਹੀ ਹਾਲਤ ਹੋ ਗਈ ਹੈ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਦਾ ਸਾਮਾਨ ਵੀ ਕਾਫੀ ਮਹਿੰਗਾ ਹੋ ਗਿਆ ਹੈ । ਪਾਕਿਸਤਾਨ ਵਿੱਚ ਵੱਧ ਰਹੀ ਮਹਿੰਗਾਈ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪਾਕਿਸਤਾਨ ਵਿੱਚ ਟਮਾਟਰ 300 ਰੁਪਏ ਪ੍ਰਤੀ ਕਿਲੋ ਤੋਂ ਵੀ ਮਹਿੰਗਾ ਵਿਕ ਹੀ ਰਿਹਾ ਹੈ । ਜਿਸਦੇ ਚੱਲਦਿਆਂ ਪਾਕਿਸਤਾਨ ਵਿੱਚ ਟਮਾਟਰ ਦੇ ਕਿਸਾਨਾਂ ਵਲੋਂ ਫਸਲਾਂ ਦੀ ਨਿਗਰਾਨੀ ਕਰਨ ਲਈ ਬੰਦੂਕਧਾਰੀ ਪਹਿਰੇਦਰਅਸਲ, ਭਾਰਤ ਨਾਲ ਵਿਗੜੇ ਰਿਸ਼ਤਿਆਂ ਤੋਂ ਬਾਅਦ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਟਮਾਟਰਾਂ ਦੀ ਕੀਮਤ 320 ਰੁਪਏ ਪ੍ਰਤੀ ਕਿਲੋ ਹੋ ਗਈ ਹੈ । ਇਨ੍ਹਾਂ ਉੱਚੀਆਂ ਕੀਮਤਾਂ ਅਤੇ ਚੋਰੀ ਹੋਣ ਦੀ ਸੰਭਾਵਨਾ ਕਾਰਨ ਕਿਸਾਨਾਂ ਵੱਲੋਂ ਫਸਲਾਂ ਦੀ ਰੱਖਿਆ ਕਰਨ ਲਈ ਹਥਿਆਰਬੰਦ ਗਾਰਡ ਤਾਇਨਾਤ ਕਰ ਲਾਏ ਗਏ ਹਨ । ਜ਼ਿਕਰਯੋਗ ਹੈ ਕਿ ਸਿੰਧ ਦੇ ਬਾਦਿਨ ਵਿੱਚ ਟਮਾਟਰ ਨਾਲ ਭਰੇ ਟਰੱਕ ਦੀ ਲੁੱਟ ਕੀਤੀ ਗਈ ਸੀ, ਜਿਸ ਤੋਂ ਬਾਅਦ ਕਿਸਾਨ ਗੰਨਮੈਨ ਗਾਰਡ ਤਾਇਨਾਤ ਕਰਨ ਲਈ ਮਜਬੂਰ ਹੋਏ ਸਨ ।
ਦਾਰ ਤਾਇਨਾਤ ਕਰਨ ਦੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਤੇ ਲੋਕ ਵੱਖ-ਵੱਖ ਢੰਗ ਨਾਲ ਟਿੱਪਣੀਆਂ ਕਰ ਰਹੇ ਹਨ ।ਦੱਸ ਦੇਈਏ ਕਿ ਇਸ ਮਹਿੰਗਾਈ ਦੇ ਚੱਲਦਿਆਂ ਪਾਕਿਸਤਾਨ ਵਿੱਤੀ ਤੌਰ ‘ਤੇ ਕਮਜ਼ੋਰ ਹੋਣ ਦੇ ਕੰਢੇ ’ਤੇ ਪਹੁੰਚ ਗਿਆ ਹੈ । ਇਸ ਸਬੰਧੀ ਇੱਕ ਯੂਜ਼ਰ ਨੇ ਟਵੀਟ ਕੀਤਾ ਕਿ ਇਸ ਮਹਿੰਗਾਈ ਦੇ ਦੌਰ ਵਿੱਚ ਪਾਕਿ ਨੇਤਾਵਾਂ ਨੂੰ ਹੁਣ ਤੋਹਫੇ ਵਜੋਂ ਟਮਾਟਰ ਦੀ ਮਾਲਾ ਦਿੱਤੀ ਜਾਵੇਗੀ । ਜ਼ਿਕਰਯੋਗ ਹੈ ਕਿ ਪੂਰੇ ਦੇਸ਼ ਵਿੱਚ ਮਹਿੰਗਾਈ ਕਾਰਨ ਹਾਹਾਕਾਰ ਮਚੀ ਹੋਈ ਹੈ, ਜਿਸਨੇ ਸਰਕਾਰ ਦੀ ਨੀਂਦ ਉਡਾਈ ਹੋਈ ਹੈ ।
ਪਾਕਿਸਤਾਨ ਦੇ ਇੱਕ ਅਖਬਾਰ ਅਨੁਸਾਰ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਮਹਿੰਗਾਈ ’ਤੇ ਨਜ਼ਰ ਰੱਖਣ ਲਈ ਇਕ ਵਿਸ਼ੇਸ਼ ਇਕਾਈ ਬਣਾਈ ਗਈ ਹੈ । ਜਿਸ ਬਾਰੇ ਇਮਰਾਨ ਦੇ ਆਰਥਿਕ ਮਾਮਲਿਆਂ ਦੇ ਸਲਾਹਕਾਰ ਅਬਦੁਲ ਹਫੀਜ਼ ਸ਼ੇਖ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਗਾਤਾਰ ਵੱਧ ਰਹੀ ਮਹਿੰਗਾਈ ’ਤੇ ਕਾਬੂ ਪਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ।