Facebook Twitter Google may suspend: ਨਵੀਂ ਦਿੱਲੀ: ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਹਾਲ ਹੀ ਵਿੱਚ ਫੇਸਬੁੱਕ, ਟਵਿੱਟਰ, ਯੂ-ਟਿਊਬ, ਟਿੱਕਟੌਕ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਿਯਮਤ ਕਰਨ ਲਈ ਇੱਕ ਬਿੱਲ ਪੇਸ਼ ਕੀਤਾ ਹੈ । ਜਿਸ ਨੂੰ ਲੈ ਕੇ ਹੁਣ ਏਸ਼ੀਆ ਇੰਟਰਨੈਟ ਗੱਠਜੋੜ (AIC) ਨੇ ਇਸ ‘ਤੇ ਸਖਤ ਇਤਰਾਜ਼ ਜਤਾਇਆ ਹੈ ਅਤੇ ਨਿਯਮਾਂ ਵਿੱਚ ਤਬਦੀਲੀ ਦੀ ਅਪੀਲ ਵੀ ਕੀਤੀ ਹੈ ।
ਇਮਰਾਨ ਖ਼ਾਨ ਨੂੰ ਲਿਖੀ ਚਿੱਠੀ ਵਿੱਚ AIC ਵੱਲੋਂ ਕਿਹਾ ਗਿਆ ਹੈ ਕਿ ਮੌਜੂਦਾ ਨਿਯਮ ਵਿੱਚ ਸੇਵਾ ਜਾਰੀ ਰੱਖਣਾ ਉਨ੍ਹਾਂ ਲਈ ਮੁਸ਼ਕਿਲ ਹੈ । ਜਿਸ ਕਾਰਨ ਨਵੇਂ ਨਿਯਮ ਦੇ ਤਹਿਤ ਇਨ੍ਹਾਂ ਕੰਪਨੀਆਂ ਨੂੰ ਇਸਲਾਮਾਬਾਦ ਵਿੱਚ ਆਪਣੇ ਦਫ਼ਤਰ ਖੋਲ੍ਹਣੇ ਪੈਣਗੇ, ਉਨ੍ਹਾਂ ਨੂੰ ਪਾਕਿਸਤਾਨ ਵਿੱਚ ਇੱਕ ਡਾਟਾ ਸੈਂਟਰ ਵੀ ਬਣਾਉਣਾ ਹੋਵੇਗਾ । ਇਸ ਤੋਂ ਇਲਾਵਾ ਉਪਭੋਗਤਾਵਾਂ ਦੇ ਡਾਟਾ ਨੂੰ ਸਾਂਝਾ ਕਰਨ ਲਈ ਵੀ ਕਿਹਾ ਗਿਆ ਹੈ ।
ਪਾਕਿਸਤਾਨੀ ਨਿਯਮਾਂ ਅਨੁਸਾਰ ਜੇ ਕੋਈ ਪਾਕਿਸਤਾਨੀ ਨਾਗਰਿਕ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਸਰਕਾਰ ਅਤੇ ਸੰਸਥਾ ਨੂੰ ਨਿਸ਼ਾਨਾ ਬਣਾਉਣ ਲਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ, ਪਾਕਿਸਤਾਨੀ ਅਥਾਰਟੀ ਨੂੰ ਸ਼ੱਕ ਹੋਣ ‘ਤੇ ਕਿਸੇ ਵੀ ਖਾਤੇ ਦੇ ਡਾਟਾ ਤੱਕ ਪਹੁੰਚ ਕਰਨ ਦਾ ਅਧਿਕਾਰ ਹੋਵੇਗਾ ।
ਇਸ ਤੋਂ ਇਲਾਵਾ, ਜੇ ਕੋਈ ਸਮੱਗਰੀ ਸਰਕਾਰ ਅਤੇ ਸੰਸਥਾ ਵਿਰੋਧੀ ਹੈ, ਤਾਂ ਸੋਸ਼ਲ ਮੀਡੀਆ ਕੰਪਨੀਆਂ ਨੂੰ ਇਸ ਨੂੰ ਆਪਣੇ ਪਲੇਟਫਾਰਮ ਤੋਂ ਹਟਾਉਣਾ ਪਵੇਗਾ । ਜੇਕਰ ਉਹ 15 ਦਿਨਾਂ ਦੇ ਅੰਦਰ ਅਜਿਹਾ ਨਹੀਂ ਕਰਦਾ ਤਾਂ ਉਸਦੀ ਸੇਵਾ ਨੂੰ ਰੋਕਿਆ ਜਾ ਸਕਦਾ ਹੈ ਜਾਂ ਸਰਕਾਰ ਉਸ ‘ਤੇ 500 ਮਿਲੀਅਨ ਪਾਕਿਸਤਾਨੀ ਰੁਪਏ ਦਾ ਜ਼ੁਰਮਾਨਾ ਵੀ ਲਗਾਵੇਗੀ ।