ਪੀਟੀਆਈ, ਨਵੀਂ ਦਿੱਲੀ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ(SCO) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਵਾਰ ਪਾਕਿਸਤਾਨ ਐਸਸੀਓ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਮੀਟਿੰਗ 15-16 ਅਕਤੂਬਰ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਅਗਸਤ ‘ਚ ਪਾਕਿਸਤਾਨ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ‘ਚ ਹੋਣ ਵਾਲੀ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ ਦੀ ਕੌਂਸਲ ਆਫ਼ ਹੈੱਡ ਆਫ਼ ਗਵਰਨਮੈਂਟ ਮੀਟਿੰਗ ਲਈ ਸੱਦਾ ਦਿੱਤਾ ਸੀ।