68.88 F
New York, US
April 30, 2025
PreetNama
ਸਮਾਜ/Social

ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ‘ਚ ਧਮਾਕਾ, ਦੋ ਚੀਨੀ ਨਾਗਰਿਕਾਂ ਸਮੇਤ ਚਾਰ ਦੀ ਮੌਤ ਤੇ ਕਈ ਜ਼ਖਮੀ

ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਸੂਤਰਾਂ ਮੁਤਾਬਕ ਧਮਾਕਾ ਯੂਨੀਵਰਸਿਟੀ ਕੈਂਪਸ ਵਿੱਚ ਖੜ੍ਹੀ ਇੱਕ ਕਾਰ ਵਿੱਚ ਹੋਇਆ। ਇਸ ਧਮਾਕੇ ਵਿਚ ਦੋ ਚੀਨੀ ਨਾਗਰਿਕਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਕਈ ਗੰਭੀਰ ਜ਼ਖਮੀ ਹਨ।

ਟੀਵੀ ਫੁਟੇਜ ਵਿੱਚ ਚਿੱਟੇ ਰੰਗ ਦੀ ਕਾਰ ਵਿੱਚ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਕਾਰ ਦੇ ਅੰਦਰੋਂ ਚਾਰੇ ਪਾਸਿਓਂ ਧੂੰਏਂ ਦੇ ਗੁਬਾਰ ਉੱਠ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ।

ਧਮਾਕੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਮਸਕਾਨ ਚੌਰੰਗੀ ਨੇੜੇ ਇਕ ਵੈਨ ‘ਚ ‘ਸਿਲੰਡਰ ਧਮਾਕਾ’ ਹੋਇਆ। ਹਾਲਾਂਕਿ ਪੁਲਿਸ ਨੇ ਅਜੇ ਤਕ ਇਸ ਧਮਾਕੇ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਇਸ ਦੌਰਾਨ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਅੱਤਵਾਦ ਵਿਰੋਧੀ ਵਿਭਾਗ ਅਤੇ ਐੱਸਐੱਸਪੀ ਪੂਰਬੀ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਸ਼ਾਹ ਨੇ ਜ਼ਖਮੀਆਂ ਨੂੰ ਡਾਓ ਯੂਨੀਵਰਸਿਟੀ ਹਸਪਤਾਲ ਲਿਜਾਣ ਦੇ ਨਿਰਦੇਸ਼ ਜਾਰੀ ਕੀਤੇ ਅਤੇ ਕਰਾਚੀ ਦੇ ਕਮਿਸ਼ਨਰ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ।

Related posts

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ, ਦੋ ਦੀ ਮੌਤ; ਫਸੇ ਦਸ ਲੋਕਾਂ ਨੂੰ ਕੱਢਿਆ ਗਿਆ- ਆਫ਼ਤ ਪ੍ਰਬੰਧਨ ਏਜੰਸੀ

On Punjab

Gurdaspur News: ਡਿਊਟੀ ‘ਤੇ ਤੈਨਾਤ BSF ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕਸ਼ੀ

On Punjab

ਦੇਸ਼ ਵਾਸੀਆਂ ਨੇ ਤੀਜੀ ਵਾਰ ਮੋਦੀ ਸਰਕਾਰ ਨੂੰ ਫਤਵਾ ਦਿੱਤਾ: ਮੁਰਮੂ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ

On Punjab