29.26 F
New York, US
December 27, 2024
PreetNama
ਖਾਸ-ਖਬਰਾਂ/Important News

ਪਾਕਿਸਤਾਨ ਦੀ ਰੇਲਵੇ ਕ੍ਰਾਸਿੰਗ ‘ਤੇ ਟ੍ਰੇਨ-ਬੱਸ ਦੀ ਟੱਕਰ, 20 ਦੀ ਮੌਤ

Pakistan Train bus collision: ਕਰਾਚੀ: ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਇੱਕ ਬੇਫਾਟਕੀ ਰੇਲਵੇ ਕ੍ਰਾਸਿੰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਯਾਤਰੀ ਬੱਸ ਟ੍ਰੇਨ ਦੀ ਲਪੇਟ ਵਿੱਚ ਆ ਗਈ । ਜਿਸ ਵਿੱਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ ਹਨ । ਦਰਅਸਲ, ਇਹ ਹਾਦਸਾ ਸੁਕੂਰ ਜ਼ਿਲ੍ਹੇ ਦੇ ਰੋਹਰੀ ਖੇਤਰ ਵਿੱਚ ਉਸ ਸਮੇਂ ਵਾਪਰਿਆ ਜਦੋਂ ਕਰਾਚੀ ਤੋਂ ਸਰਗੋਧਾ ਜਾ ਰਹੀ ਇੱਕ ਬੱਸ ਮਨੁੱਖ ਰਹਿਤ ਰੇਲਵੇ ਕ੍ਰਾਸਿੰਗ ਨੂੰ ਪਾਰ ਕਰ ਰਹੀ ਸੀ ਅਤੇ ਪਾਕਿਸਤਾਨ ਐਕਸਪ੍ਰੈਸ ਟ੍ਰੇਨ ਦੀ ਚਪੇਟ ਵਿੱਚ ਆ ਗਈ ।

ਸੁਕੂਰ ਦੇ ਕਮਿਸ਼ਨਰ ਸ਼ਫੀਕ ਅਹਿਮਦ ਮਹੇਸਰ ਨੇ ਪੁਸ਼ਟੀ ਕੀਤੀ ਕਿ ਇਸ ਹਾਦਸੇ ਵਿੱਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ । ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ । ਮਹੇਸਰ ਨੇ ਦੱਸਿਆ ਕਿ ਘੱਟੋ-ਘੱਟ 60 ਜ਼ਖਮੀਆਂ ਨੂੰ ਰੋਹਰੀ ਅਤੇ ਸੁਕੂਰ ਦੇ ਹਸਪਤਾਲਾਂ ਵਿੱਚ ਦਾਖਿਲ ਕਰਵਾਇਆ ਗਿਆ ਹੈ ।

ਦੱਸ ਦੇਈਏ ਕਿ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਬੱਸ ਦੇ 3 ਟੁਕੜੇ ਹੋ ਗਏ । ਸੁਕੂਰ ਦੇ ਪੁਲਿਸ ਅਧਿਕਾਰੀ ਜਮੀਲ ਅਹਿਮਦ ਨੇ ਦੱਸਿਆ ਕਿ ਇਹ ਇੱਕ ਭਿਆਨਕ ਹਾਦਸਾ ਸੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ 3 ਟੁਕੜਿਆਂ ਵਿੱਚ ਵੰਡੀ ਗਈ । ਉਨ੍ਹਾਂ ਦੱਸਿਆ ਕਿ ਟ੍ਰੇਨ ਬੱਸ ਨੂੰ ਤਕਰੀਬਨ 150 ਤੋਂ 200 ਫੁੱਟ ਤੱਕ ਖਿੱਚ ਕੇ ਲੈ ਗਈ । ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਇਸ ਘਟਨਾ ਦਾ ਨੋਟਿਸ ਲਿਆ ਅਤੇ ਸੁਕੂਰ ਕਮਿਸ਼ਨਰ ਨੂੰ ਖੇਤਰ ਵਿੱਚ ਬਚਾਅ ਟੀਮਾਂ ਭੇਜਣ ਦੇ ਨਿਰਦੇਸ਼ ਦਿੱਤੇ ।

Related posts

ਦੋ ਭਾਰਤਵੰਸ਼ੀ ਅਮਰੀਕਾ ‘ਚ ਅਹਿਮ ਅਹੁਦਿਆਂ ਲਈ ਨਾਮਜ਼ਦ, ਇਹ ਮਹਿਕਮੇ ਕੀਤੇ ਅਲਾਟ

On Punjab

ਦੀਵਾਲੀਆ ਹੋ ਚੁੱਕੇ ਪਾਕਿਸਤਾਨ ਲਈ ਨੌਕਰਸ਼ਾਹ ਤੇ ਨੇਤਾ ਹਨ ਜ਼ਿੰਮੇਵਾਰ – ਰੱਖਿਆ ਮੰਤਰੀ ਖ਼ਵਾਜ਼ਾ ਆਸਿਫ਼

On Punjab

ਸੇਵਾਦਾਰ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਮਸ਼ਹੂਰ ਗੁਰਦੁਆਰਾ ਕੀਤਾ ਬੰਦ

On Punjab