ਪੇਸ਼ਾਵਰ, ਏਜੰਸੀ। ਪਾਕਿਸਤਾਨ ਦੇ ਅਸ਼ਾਂਤ ਉੱਤਰੀ ਪੱਛਮੀ ਸੂਬੇ ‘ਚ ਅੱਤਵਾਦੀਆਂ ਨੇ ਦੋ ਪੁਲਿਸ ਅਧਿਕਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ‘ਤੇ ਤਾਜ਼ਾ ਹਮਲਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲੇ ‘ਚ ਸੋਮਵਾਰ ਰਾਤ ਨੂੰ ਹੋਇਆ। ਸੀਨੀਅਰ ਪੁਲਸ ਅਧਿਕਾਰੀ ਇਸਲਾਮੂਦੀਨ ਖਾਨ ਨੇ ਦੱਸਿਆ ਕਿ ਇਹ ਦੋਵੇਂ ਅਧਿਕਾਰੀ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਰਾਤ ਨੂੰ ਵਿਸ਼ੇਸ਼ ਨਮਾਜ਼ ਲਈ ਇਕ ਮਸਜਿਦ ‘ਚ ਸੁਰੱਖਿਆ ਡਿਊਟੀ ਲਈ ਮੋਟਰਸਾਈਕਲ ‘ਤੇ ਜਾ ਰਹੇ ਸਨ।
ਦੋਵਾਂ ਅਧਿਕਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ
ਖਾਨ ਨੇ ਕਿਹਾ ਕਿ ਬੰਦੂਕਧਾਰੀਆਂ ਨੇ ਅਫਸਰਾਂ ‘ਤੇ ਗੋਲੀਆਂ ਚਲਾ ਦਿੱਤੀਆਂ ਜਦੋਂ ਉਨ੍ਹਾਂ ਨੇ ਇੱਕ ਮੋੜ ‘ਤੇ ਮੋਟਰਸਾਈਕਲ ਨੂੰ ਹੌਲੀ ਕੀਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਅਜੇ ਤੱਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪਾਕਿਸਤਾਨੀ ਤਾਲਿਬਾਨ ਨੇ ਪਿਛਲੇ ਹਫ਼ਤੇ ਇਸੇ ਸੂਬੇ ਵਿੱਚ ਦੋ ਹਮਲਿਆਂ ਵਿੱਚ ਚਾਰ ਅਧਿਕਾਰੀਆਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਛੇ ਜ਼ਖ਼ਮੀ ਹੋ ਗਏ ਸਨ।