PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ

ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ : ਹਲਕਾ ਭੁੱਚੋ ਦੇ ਅਧੀਨ ਆਉਂਦੇ ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਤੇ ਬਲਦੇਵ ਸਿੰਘ ਆਕਲੀਆ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਦੀ ਅਗਵਾਈ ਹੇਠ ਅਤੇ ਮੰਡਲ ਪ੍ਰਧਾਨ ਕਿਰਨਦੀਪ ਸਿੰਘ ਬਰਾੜ ਮਹਿਮਾ ਸਰਜਾ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਬਿੱਕਰ ਸਿੰਘ ਦੇ ਗ੍ਰਹਿ ਵਿਖੇ ਭਾਜਪਾ ਵਿਚ ਸ਼ਾਮਿਲ ਹੋਏ। ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਏਗੀ, ਜੋ ਕਿ ਲੋਕਾਂ ਨੂੰ ਹੋਰ ਸੁੱਖ ਸਹੂਲਤਾਂ ਦੇ ਕੇ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਰਹੀ ਹੈ ਅਤੇ ਕਾਂਗਰਸ, ਅਕਾਲੀ ਦਲ ਦੀ ਕਾਰਗੁਜ਼ਾਰੀ ਕੋਈ ਬਹੁਤੀ ਵਧੀਆ ਨਹੀਂ ਰਹੀ ਹੈ, ਇਸ ਕਰਕੇ ਲੋਕਾਂ ਨੂੰ 2027 ਵਿਚ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦੇਣਾ ਚਾਹੀਦਾ ਹੈ। ਇਸ ਮੌਕੇ ਬਲਦੇਵ ਸਿੰਘ ਆਕਲੀਆ ਨੇ ਸ਼ਾਮਲ ਹੋਏ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕ ਤਰੱਕੀ ਅਤੇ ਵਿਕਾਸ ਭਾਰਤੀ ਜਨਤਾ ਪਾਰਟੀ ਦੇ ਰਾਜ ਸਮੇਂ ਹੀ ਹੋ ਸਕਦਾ ਹੈ, ਇਸ ਕਰਕੇ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ 2027 ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਯਤਨਸ਼ੀਲ ਹੋਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਵੇਖ ਚੁੱਕੇ ਹਨ, ਇਸ ਕਰਕੇ ਇਨ੍ਹਾਂ ਤੋਂ ਕੋਈ ਆਸ ਨਹੀਂ ਰੱਖੀ ਜਾ ਸਕਦੀ। ਇਸ ਮੌਕੇ ਮੰਡਲ ਪ੍ਰਧਾਨ ਕਿਰਨਦੀਪ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ l ਇਸ ਮੌਕੇ ਬਿੱਕਰ ਸਿੰਘ, ਲਾਭ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਹੋਰ ਪਰਿਵਾਰ ਵੀ ਹਾਜ਼ਰ ਸਨ।

Related posts

Himachal Rain : ਹਿਮਾਚਲ ‘ਚ ਮੀਂਹ ਦਾ ਕਹਿਰ! ਹੁਣ ਤੱਕ 239 ਮੌਤਾਂ, ਕੁੱਲੂ ‘ਚ ਅੱਠ ਇਮਾਰਤਾਂ ਡਿੱਗੀਆਂ.

On Punjab

ਉਫ ਇਹ ਗਰਮਤਾ ! ਪ੍ਰਿਯੰਕਾ ਚੋਪੜਾ ਦੀ ਲੁੱਕ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ, ਯੂਜ਼ਰਜ਼ ਨੇ ਦਿੱਤਾ ਇਸ ਦੇਸ਼ ਦੀ ਰਾਣੀ ਦਾ ਟੈਗ

On Punjab

ਤਾਲਿਬਾਨ ਦਾ ਅਰਥ ਹੈ ਸੁਪਨਿਆਂ ਨੂੰ ਤੋੜਣਾ ਤੇ ਸਭ ਕੁਝ ਖ਼ਤਮ ਹੋਣਾ, ਇਕ ਅਫਗਾਨੀ ਔਰਤ ਦੀ ਜ਼ੁਬਾਨੀ ਜਾਣੋ ਉਸ ਦਾ ਦਰਦ

On Punjab