Mumbai Bus Accident 30 Injured : ਮੁੰਬਈ : ਮਹਾਂਰਾਸ਼ਟਰ ਦੇ ਪੁਣੇ-ਮੁੰਬਈ ਹਾਈਵੇ ‘ਤੇ ਇੱਕ ਵੱਡਾ ਹਾਦਸਾ ਹੋ ਗਿਆ ਹੈ । ਜਿੱਥੇ ਬੱਸ ਪਲਟਣ ਨਾਲ 5 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਹੋ ਗਏ ਹਨ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਬੱਸ ਡਰਾਈਵਰ ਵੱਲੋਂ ਬੱਸ ਤੋਂ ਕੰਟਰੋਲ ਗਵਾ ਦਿੱਤਾ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ । ਜਿਸ ਤੋਂ ਬਾਅਦ ਬੱਸ 60 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹਾਈਵੇ ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਪਨਵੇਲ, ਉਰਸੇ, ਤੇਲੇਗਾਓਂ ਅਤੇ ਨਿਗੜੀ ਦੇ ਹਸਪਤਾਲਾਂ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਹ ਘਟਨਾ ਸਵੇਰ ਦੇ 5 ਵਜੇ ਵਾਪਰੀ ।
ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਦੀ ਮੌਕੇ ‘ਤੇ ਮੌਤ ਹੋਈ ਹੈ, ਉਨ੍ਹਾਂ ਵਿੱਚ ਇੱਕ ਬੱਚਾ, ਇੱਕ ਕੁੜੀ, ਇੱਕ ਪੁਰਸ਼ ਅਤੇ ਇੱਕ ਔਰਤ ਸ਼ਾਮਿਲ ਹਨ । ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਮਹਾਂਰਾਸ਼ਟਰ ਰਾਜ ਸੜਕ ਟਰਾਂਸਪੋਰਟ ਨਿਗਮ ਦੇ ਬਚਾਅ ਦਲ, ਪੁਲਿਸ ਅਤੇ ਲੋਕਾਂ ਨੇ ਮਿਲ ਕੇ ਬੱਸ ਦੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ ।
ਇਸ ਘਟਨਾ ਬਾਰੇ ਗੱਲਬਾਤ ਕਰਦਿਆਂ ਪੁਲਿਸ ਸੁਪਰਡੈਂਟ ਮਿਲਿੰਦ ਮੋਹਿਤੇ ਨੇ ਦੱਸਿਆ ਕਿ ਪੁਲਿਸ ਕਰਮਚਾਰੀ ਵੱਲੋਂ ਹਾਲੇ ਵੀ ਬਚਾਅ ਕਾਰਜ ਕੀਤਾ ਜਾ ਰਿਹਾ ਹੈ ।