PreetNama
ਖਾਸ-ਖਬਰਾਂ/Important News

ਪੁਲਵਾਮਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ, ਤਿੰਨ ਅੱਤਵਾਦੀ ਢੇਰ

ਸ੍ਰੀਨਗਰਜੰਮੂਕਸ਼ਮੀਰ ਦੇ ਪੁਲਵਾਮਾ ‘ਚ ਦੇਰ ਰੇਤ ਤੋਂ ਜਾਰੀ ਮੁਕਾਬਲੇ ‘ਚ ਸੁਰੱਖੀਆਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਮੁਕਾਬਲੇ ‘ਚ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਪੁਲਵਾਮਾ ਦੇ ਦਲੀਪੁਰਾ ਇਲਾਕੇ ‘ਚ ਦੇਰ ਰਾਤ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੈਨਾ ਦੀ ਟੀਮਾਂ ਨੇ ਸਰਚ ਅਭਿਆਨ ਸ਼ੁਰੂ ਕੀਤਾ।

ਸਰਚ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਦੋਵੇਂ ਪਾਸਿਓ ਗੋਲ਼ੀਬਾਰੀ ਸ਼ੁਰੂ ਹੋ ਗਈ। ਸੁਰੱਖੀਆਬਲਾਂ ਦੀ ਟੀਮਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾਦੋਵਾਂ ਦੀ ਲਾਸ਼ਾਂ ਬਰਾਮਦ ਕਰ ਲਿਆ ਗਈਆਂ ਹਨ। ਮੁਕਾਬਲੇ ਦੌਰਾਨ ਇੱਕ ਆਮ ਨਾਗਰਿਕ ਵੀ ਜ਼ਖ਼ਮੀ ਹੋਇਆ ਹੈ ਅਤੇ ਇੱਕ ਜਵਾਨ ਨੇ ਦਮ ਤੋੜ ਦਿੱਤਾ।

ਸੁਰੱਖੀਆ ਦੇ ਮੱਦੇਨਜ਼ਰ ਇਲਾਕੇ ‘ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। 12 ਮਈ ਨੂੰ ਇਲਾਕੇ ‘ਚ ਜੰਮੂਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਲਸ਼ਕਰਤੌਇਬਾ ਦੇ ਦੋ ਅੱਤਵਾਦੀ ਮਾਰੇ ਗਏ ਸੀ। ਮਾਰੇ ਗਏ ਅੱਤਵਾਦੀਆਂ ‘ਚ ਸਾਬਕਾ ਪੁਲਸ ਅਧਿਕਾਰੀ ਵੀ ਸ਼ਾਮਲ ਸੀ।

Related posts

Covid-19: ਆਸਟ੍ਰੇਲੀਆਈ ਲੋਕਾਂ ਦੀ ਮਦਦ ਲਈ ਅੱਗੇ ਆਏ ‘Shane Warne’….

On Punjab

ਕੋਰੋਨਾ ਵਾਇਰਸ : ਹੁਣ ਪਾਕਿਸਤਾਨ ਨੇ ਭਾਰਤ ਤੋਂ ਮੰਗੀ ਹਾਈਡ੍ਰੋਕਸਾਈਕਲੋਰੋਕਿਨ ਦਵਾਈ

On Punjab

US vs Iran : ਈਰਾਨ ਵਲੋਂ 5 ਅਮਰੀਕੀ ਨਾਗਰਿਕਾਂ ਨੂੰ ਕੀਤਾ ਗਿਆ ਰਿਹਾਅ

On Punjab