ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਮਾਰਵਾਲ ਖੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਪੁਲਿਸ ਅਤੇ ਸੁਰੱਖਿਆ ਬਲ ਜਵਾਬੀ ਕਾਰਵਾਈ ਕਰ ਰਹੇ ਹਨ। ਘਾਟੀ ਵਿੱਚ 2 ਤੋਂ 3 ਅੱਤਵਾਦੀ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਦੇ ਅਧਾਰ ‘ਤੇ ਸੈਨਾ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋਈ।
ਪੁਲਵਾਮਾ, ਜੰਮੂ-ਕਸ਼ਮੀਰ ਦਾ ਉਹ ਖੇਤਰ ਹੈ ਜਿੱਥੇ ਅੱਤਵਾਦੀ ਹਮਲੇ ਹੋਏ, ਅੱਤਵਾਦੀਆਂ ਦੀ ਘੇਰਾਬੰਦੀ ਕਰ ਉਨ੍ਹਾਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।