PreetNama
ਖਾਸ-ਖਬਰਾਂ/Important News

ਪੁਲਵਾਮਾ ਹਮਲੇ ਮਗਰੋਂ ਦੇਸ਼ ‘ਚ ਕਸ਼ਮੀਰੀ ਵਿਦਿਆਰਥੀ ਨਿਸ਼ਾਨ ‘ਤੇ, ਕੈਪਟਨ ਨੇ ਜਾਰੀ ਕੀਤੇ ਖਾਸ ਨਿਰਦੇਸ਼

ਚੰਡੀਗੜ੍ਹ: ਬੀਤੇ ਵੀਰਵਾਰ ਨੂੰ ਕਸ਼ਮੀਰ ਦੇ ਪੁਲਵਾਮਾ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ‘ਤੇ ਹੋਏ ਦਹਿਸ਼ਤੀ ਹਮਲੇ ਮਗਰੋਂ ਕਸ਼ਮੀਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 40 ਜਵਾਨਾਂ ਦੇ ਆਤਮਘਾਤੀ ਬੰਬ ਧਮਾਕੇ ‘ਚ ਮਾਰੇ ਜਾਣ ਮਗਰੋਂ ਦੇਸ਼ ਵਿੱਚ ਕਈ ਥਾਵਾਂ ‘ਤੇ ਕਸ਼ਮੀਰੀ ਵਿਦਿਆਰਥੀਆਂ ਖ਼ਿਲਾਫ਼ ਲੋਕਾਂ ‘ਚ ਕਾਫੀ ਰੋਹ ਹੈ। ਇਸ ਕਰਕੇ ਵਿਦਿਆਰਥੀ ਆਪਣੀ ਸੁਰੱਖਿਆ ਸਬੰਧੀ ਚਿੰਤਤ ਹਨ।

ਦੇਹਰਾਦੂਨ, ਅੰਬਾਲਾ ਤੇ ਬੰਗਲੌਰ ਵਿੱਚ ਰਹਿੰਦੇ ਕਸ਼ਮੀਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਕਾਨ ਮਾਲਕਾਂ ਨੇ ਘਰ ਛੱਡ ਦੇਣ ਲਈ ਆਖ ਦਿੱਤਾ ਹੈ। ਇਸ ਨਾਲ ਉਨ੍ਹਾਂ ਅੰਦਰ ਤੌਖ਼ਲੇ ਵਧ ਰਹੇ ਹਨ। ਦਿੱਲੀ ਦੀ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀ ਸ਼ੇਹਲਾ ਰਾਸ਼ਿਦ ਮੁਤਾਬਕ ਪੂਰੇ ਦੇਸ਼ ਵਿੱਚ ਭੀੜ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ ਤੇ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਤਕ ਦਿੱਤੀਆਂ ਜਾ ਰਹੀਆਂ ਹਨ। ਰਾਸ਼ਿਦ ਨੇ ਦੱਸਿਆ ਕਿ ਕਸ਼ਮੀਰੀ ਵਿਦਿਆਰਥੀਆਂ ਨੂੰ ਭੀੜ ਵੱਲੋਂ ਕੁੱਟ-ਕੁੱਟ ਮਾਰ ਦਿੱਤੇ ਜਾਣ ਦੀ ਚਿੰਤਾ ਹੋ ਰਹੀ ਹੈ।
ਅਜਿਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੁਲਿਸ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਕੈਪਟਨ ਨੇ ਦੱਸਿਆ ਕਿ ਪੰਜਾਬ ਵਿੱਚ ਰਹਿੰਦੇ 4,000 ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ।
ਕੁਝ ਇਸੇ ਤਰ੍ਹਾਂ ਦਾ ਸੁਨੇਹਾ ਦਿੱਲੀ ਦੇ ਪੁਲਿਸ ਕਮਿਸ਼ਨਰ ਤੇ ਦਿੱਲੀ ਦੇ ਮੰਤਰੀ ਨੇ ਵੀ ਜਾਰੀ ਕੀਤਾ ਹੈ। ਇਹ ਸੂਚਨਾਵਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਬੀਤੇ ਦਿਨ ਹੋਈ ਸਰਬ ਪਾਰਟੀ ਬੈਠਕ ਵਿੱਚ ਨੇਤਾਵਾਂ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਭਰੋਸਾ ਦੇਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ।

Related posts

ਪ੍ਰਿੰਸ ਹੈਰੀ ਤੇ ਮੇਗਨ ਦੀ ਹੋਈ ਦੂਜੀ ਸੰਤਾਨ, ਬੇਟੀ ਦੇ ਨਾਂ ‘ਚ ਮਹਾਰਾਣੀ ਐਲਿਜ਼ਾਬੈਥ ਤੇ ਦਾਦੀ ਡਾਇਨਾ ਦਾ ਵੀ ਨਾਂ

On Punjab

ਅਮਰੀਕਾ ਦਾ ਸੰਵਿਧਾਨ ਹੋਇਆ ਤਿਆਰ, 39 ਨੁਮਾਇੰਦਿਆਂ ਨੂੰ ਮਿਲੀ ਮਨਜ਼ੂਰੀ1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ ਨੇ ਇਸ ’ਤੇ ਸਹਿਮਤੀ ਨਹੀਂ ਦਿੱਤੀ। ਜਨਤਾ ਦੇ ਸੁਝਾਅ ਲਈ ਇਸ ਨੂੰ ਜਨਤਕ ਕੀਤਾ ਗਿਆ ਤੇ ਚਾਰ ਮਾਰਚ, 1789 ਨੂੰ ਇਹ ਲਾਗੂ ਕਰ ਦਿੱਤਾ ਗਿਆ।1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ ਨੇ ਇਸ ’ਤੇ ਸਹਿਮਤੀ ਨਹੀਂ ਦਿੱਤੀ। ਜਨਤਾ ਦੇ ਸੁਝਾਅ ਲਈ ਇਸ ਨੂੰ ਜਨਤਕ ਕੀਤਾ ਗਿਆ ਤੇ ਚਾਰ ਮਾਰਚ, 1789 ਨੂੰ ਇਹ ਲਾਗੂ ਕਰ ਦਿੱਤਾ ਗਿਆ।

On Punjab

Crime News: ਵਿਦੇਸ਼ੀ ਧਰਤੀ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਚਾਕੂ ਮਾਰ-ਮਾਰ ਕੇ ਕੀਤਾ ਕਤਲ, ਕਿਰਾਏ ਨੂੰ ਲੈਕੇ ਹੋਇਆ ਸੀ ਵਿਵਾਦ

On Punjab