ਮੱਧ ਪ੍ਰਦੇਸ਼: ਇੱਥੋਂ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿਸ ਨੇ ਮਨੁੱਖਤਾ ਨੂੰ ਸ਼ਰਮਿੰਦਾ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਜੋੜੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਵੀਡੀਓ ਵਾਇਰਲ ਹੋਇਆ ਹੈ। ਅਦਾਕਾਰ ਜੀਸ਼ਾਨ ਅਯੂਬ ਨੇ ਤੰਨਜ਼ ਕਰਦਿਆਂ ਇਸ ਦੀ ਨਿਖੇਧੀ ਕੀਤੀ ਹੈ। ਜ਼ੀਸ਼ਾਨ ਨੇ ਇੱਕ ਟਵੀਟ ਰਾਹੀਂ ਕੋਟ ਕੀਤਾ।
ਜ਼ੀਸ਼ਾਨ ਹੀ ਨਹੀਂ ਅਨੁਭਵ ਸਿਨ੍ਹਾ ਨੇ ਵੀ ਆਪਣੀ ਪ੍ਰਤੀਕ੍ਰਿਆ ਦਿੱਤੀ ਉਸ ਨੇ ਟਵਿੱਟਰ ‘ਤੇ ਲਿਖਿਆ, “ਮੈਨੂੰ ਨਹੀਂ ਪਤਾ ਕਿ ਜੁਰਮ ਕੀ ਹੈ ਪਰ ਜੇ ਇਹ ਮਾਮਲਾ ਹੈ ਵੀ ਤਾਂ ਕੀ ਮੱਧ ਪ੍ਰਦੇਸ਼ ਦੀ ਪੁਲਿਸ ਨੂੰ ਇਸ ਤਰ੍ਹਾਂ ਸਜ਼ਾ ਦੇਣ ਦਾ ਅਧਿਕਾਰ ਹੈ।”
ਜਾਣੋ ਪੂਰਾ ਮਾਮਲਾ:
ਇਹ ਕੇਸ ਨਜਾਇਜ਼ ਕਬਜ਼ੇ ਹਟਾਉਣ ਨਾਲ ਸ਼ੁਰੂ ਹੋਇਆ। ਪੁਲੀਸ ਨੇ ਅਣਪਛਾਤੇ ਜੋੜੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੇ ਨਜਾਇਜ਼ ਕਬਜ਼ੇ ਦੀ ਮੁਹਿੰਮ ਦਾ ਵਿਰੋਧ ਕਰਨ ‘ਤੇ ਲਾਠੀਚਾਰਜ ਕੀਤਾ। ਇਸ ਤੋਂ ਬਾਅਦ ਜੋੜੇ ਨੇ ਕੀਟਨਾਸ਼ਕ ਪੀਤਾ, ਜਿਸ ਤੋਂ ਬਾਅਦ ਜੋੜੇ ਨੂੰ ਪੁਲਿਸ ਨੇ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਸ ਸਮੇਂ ਉਨ੍ਹਾਂ ਦੀ ਹਾਲਤ ‘ਚ ਸੁਧਾਰ ਹੈ।
ਮੁੱਖ ਮੰਤਰੀ ਨੇ ਜਾਂਚ ਦੇ ਦਿੱਤੇ ਆਦੇਸ਼:
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਜ਼ਿਲ੍ਹਾ ਕੁਲੈਕਟਰ ਤੇ ਗੁਨਾ ਦੇ ਐਸਪੀ ਨੂੰ ਬੁੱਧਵਾਰ ਰਾਤ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ।