ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਘੇਰਿਆ। ਮਨਮੋਹਨ ਸਿੰਘ ਲਗਪਗ ਤਿੰਨ ਦਹਾਕਿਆਂ ਤੋਂ ਰਾਜ ਸਭਾ ਵਿਚ ਅਸਾਮ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ‘ਤੇ ਧਰਮ ਅਤੇ ਭਾਸ਼ਾ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਦਾ ਦੋਸ਼ ਲਾਇਆ।
ਅਸਾਮ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਰਾਜ ਦੇ ਲੋਕਾਂ ਨੂੰ ਸਭ ਤੋਂ ਵਧੇਰੇ ਵਿਕਾਸ ਲਈ ਕਾਂਗਰਸ ਦੀ ਅਗਵਾਈ ਵਾਲੀ ‘ਮਹਾਜੋਤ’ (ਮਹਾਂਗਠਜੋੜ) ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਇੱਕ ਵੀਡੀਓ ਸੰਦੇਸ਼ ਵਿਚ ਕਿਹਾ, “ਅਸਾਮ ਕਈ ਸਾਲਾਂ ਤੋਂ ਮੇਰਾ ਦੂਜਾ ਘਰ ਰਿਹਾ ਹੈ। ਇਹ ਮੇਰੀ ਚੰਗੀ ਕਿਸਮਤ ਸੀ ਕਿ ਮੈਂ 28 ਸਾਲ ਰਾਜ ਸਭਾ ਵਿਚ ਅਸਾਮ ਦੀ ਨੁਮਾਇੰਦਗੀ ਕੀਤੀ। ਮੈਂ ਅਸਾਮ ਦੇ ਲੋਕਾਂ ਦਾ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦੀ ਹਾਂ। ”
ਮਨਮੋਹਨ ਸਿੰਘ ਨੇ ਕਿਹਾ, “ਅਸਾਮ ਦੇ ਲੋਕਾਂ ਨੇ ਮੈਨੂੰ ਪੰਜ ਸਾਲ ਦੇਸ਼ ਦੇ ਵਿੱਤ ਮੰਤਰੀ ਅਤੇ 10 ਸਾਲ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ …. ਅੱਜ ਸਮਾਂ ਆ ਗਿਆ ਹੈ ਕਿ ਇਸ ਵਿਧਾਨ ਸਭਾ ਚੋਣ ‘ਚ ਲੋਕ ਬੁੱਧੀਮਾਨੀ ਨਾਲ ਵੋਟ ਕਰਨ।”
ਸਾਬਕਾ ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ, “ਅਸਾਮ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਵਿਦਰੋਹ ਅਤੇ ਅਸ਼ਾਂਤੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਭਾਜਪਾ ਦਾ ਨਾਂ ਬਗੈਰ ਕਿਹਾ,“ ਨੋਟਬੰਦੀ ਅਤੇ ਗਲਤ ਢੰਗ ਨਾਲ ਜੀਐਸਟੀ ਲਾਗੂ ਕਰਨ ਨਾਲ ਅਰਥਚਾਰਾ ਕਮਜ਼ੋਰ ਹੋਇਆ ਹੈ। ਨੌਜਵਾਨ ਰੁਜ਼ਗਾਰ ਲਈ ਚਿੰਤਤ ਹਨ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਤੋਂ ਆਮ ਆਦਮੀ ਪ੍ਰੇਸ਼ਾਨ ਹੈ। ਗਰੀਬ ਹੋਰ ਗਰੀਬ ਹੋ ਰਹੇ ਹਨ। ਕੋਵਿਡ ਦੇ ਸੰਕਟ ਨੇ ਲੋਕਾਂ ਲਈ ਹੋਰ ਵੀ ਮੁਸ਼ਕਲ ਖੜੀ ਕਰ ਦਿੱਤੀ ਹੈ।”
ਇਸ ਦੇ ਨਾਲ ਹੀ ਮਨਮੋਹਨ ਸਿੰਘ ਨੇ ਜਨਤਾ ਨੂੰ ਸੱਦਾ ਦਿੱਤਾ, “ਤੁਹਾਨੂੰ ਅਜਿਹੀ ਸਰਕਾਰ ਨੂੰ ਵੋਟ ਦੇਣੀ ਚਾਹੀਦੀ ਹੈ ਜੋ ਸੰਵਿਧਾਨ ਅਤੇ ਲੋਕਤੰਤਰ ਦੇ ਸਿਧਾਂਤਾਂ ਦੀ ਪਾਲਣਾ ਕਰੇ, ਹਰ ਨਾਗਰਿਕ ਦੀ ਦੇਖਭਾਲ ਕਰੇ ਅਤੇ ਵਿਕਾਸ ਵਿਕਸਤ ਕਰੇ। ਅਸਾਮ ਵਿਚ ਕਾਂਗਰਸ ਉਨ੍ਹਾਂ ਦੀ ਭਾਸ਼ਾ, ਇਤਿਹਾਸ ਅਤੇ ਸਭਿਆਚਾਰ ਦੀ ਰੱਖਿਆ ਅਤੇ ਵਿਕਾਸ ਲਈ ਵਚਨਬੱਧ ਹੈ।”ਇਸ ਦੇ ਨਾਲ ਹੀ ਉਨ੍ਹਾਂ ਨੇ ਅਸਾਮ ਵਿੱਚ ਸੀਏਏ ਲਾਗੂ ਨਾ ਕਰਨ ਸਮੇਤ ਕਾਂਗਰਸ ਦੇ ਪੰਜ ਵੱਡੇ ਵਾਅਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਦੇ ਹੱਕ ਵਿੱਚ ਵੋਟ ਦੇਣਾ ਚਾਹੀਦਾ ਹੈ।