47.37 F
New York, US
November 21, 2024
PreetNama
ਸਮਾਜ/Social

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ

ਨਵੀਂ ਦਿੱਲੀ: ਦੁਨੀਆਂ ਦੀ ਸੱਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ ਸਾਊਦੀ ਅਰਾਮਕੋ ‘ਤੇ ਡਰੋਨ ਹਮਲੇ ਤੋਂ ਬਾਅਦ ਸੋਮਵਾਰ ਨੂੰ ਬਰੇਂਟ ਕਰੂਡ ਦੀਆਂ ਕੀਮਤਾਂ ਵਿੱਚ 28 ਸਾਲ ਦਾ ਸੱਭ ਤੋਂ ਵੱਡਾ ਉਛਾਲ ਆਇਆ ਹੈ । ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਰੇਂਟ ਕਰੂਡ ਦੀਆਂ ਕੀਮਤਾਂ ਵਿੱਚ 20 ਫ਼ੀਸਦੀ ਤੇਜ਼ੀ ਆਈ ਹੈ । ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ । ਵੀਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ ਵਿੱਚ ਕਰੀਬ 30 ਪੈਸੇ ਤੇ ਡੀਜ਼ਲ ਵਿੱਚ 19 ਪੈਸੇ ਦਾ ਵਾਧਾ ਹੋਇਆ ਹੈ । ਵੀਰਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ 29 ਪੈਸੇ ਦੇ ਵਾਧੇ ਤੋਂ ਬਾਅਦ 72.71 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 19 ਪੈਸੇ ਦੇ ਵਾਧੇ ਤੋਂ ਬਾਅਦ 66.01 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ ।ਇਸ ਤੋਂ ਇਲਾਵਾ ਕੋਲਕਾਤਾ ਵਿੱਚ ਕੀਮਤਾਂ ਦੇ ਵਾਧੇ ਤੋਂ ਬਾਅਦ ਪੈਟਰੋਲ 75.43 ਰੁਪਏ ਤੇ ਡੀਜ਼ਲ 19 ਪੈਸੇ ਦੇ ਵਾਧੇ ਦੇ ਨਾਲ 68.42 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ । ਜ਼ਿਕਰਯੋਗ ਹੈ ਕਿ ਮੁੰਬਈ ਵਿੱਚ ਵੀ ਪੈਟਰੋਲ 78.39 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 69.24 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।

Related posts

ਕਾਸ਼! ਤੇਰਾ ਮੁੜਨਾ ਵੀ ਸੱਕਦਾ…

Pritpal Kaur

ਮੌਤ ਦਾ ਲਾਈਵ ਕਰਨਾ ਚਾਹੁੰਦਾ ਸੀ ਸ਼ਖਸ, ਫੇਸਬੁੱਕ ਨੇ ਲਾਈ ਪਾਬੰਦੀ

On Punjab

ਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ ’ਚ ਬਿਆਨ ਦਰਜ ਕਰਵਾਇਆ

On Punjab