ਮਹਾਰਾਸ਼ਟਰ: ਇੱਥੇ ਧੂਲੀਆ ਜ਼ਿਲ੍ਹੇ ਦੇ ਵਘਾੜੀ ਪਿੰਡ ‘ਚ ਇੱਕ ਪੈਟਰੋ ਕੈਮੀਕਲ ਫੈਕਟਰੀ ‘ਚ ਧਮਾਕਾ ਹੋਇਆ। ਇਸ ਹਾਦਸੇ ‘ਚ ਘੱਟੋ ਘੱਟ 6 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ 40 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਧਮਾਕੇ ਤੋਂ ਬਾਅਦ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਫੈਕਟਰੀ ‘ਚ ਹੋਏ ਇਸ ਧਮਾਕੇ ਕਾਰਨ ਖੇਤਰ ਵਿਚ ਹਲਚਲ ਮਚ ਗਈ ਹੈ। ਫੈਕਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਸਥਾਨਕ ਲੋਕ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਰਾਹਤ ਕਾਰਜਾਂ ਵਿਚ ਲੱਗੇ ਹੋਏ ਹਨ। ਇਸ ਸਮੇਂ ਦੌਰਾਨ 40 ਦੇ ਕਰੀਬ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।ਮਰਨ ਵਾਲਿਆਂ ਵਿਚ ਔਰਤਾਂ ਅਤੇ ਮਰਦ ਦੋਵੇਂ ਮੁਲਾਜ਼ਮ ਸ਼ਾਮਲ ਹਨ। ਇਸ ਦੇ ਨਾਲ ਹੀ ਅੱਗ ਬੁਝਾਉ ਵਿਭਾਗ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਫੈਕਟਰੀ ਵਿਚੋਂ ਜ਼ਹਿਰੀਲੀਆਂ ਗੈਸਾਂ ਅਤੇ ਧੂੰਆਂ ਵੀ ਆਸ ਪਾਸ ਦੇ ਪਿੰਡਾਂ ਵਿੱਚ ਫੈਲ ਰਹੇ ਹਨ, ਜਿਸ ਨਾਲ ਜੋਖਮ ਵਧਣ ਦਾ ਖਦਸ਼ਾ ਹੈ।