ਨਵੀਂ ਦਿੱਲੀ: ਅੱਜ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਪੂਰੇ ਦੇਸ਼ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕੀਤਾ ਕਿ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ‘ਚ ਲਿਆ ਕੇ ਵਧੀਆ ਸਮਾਜ ਦੀ ਉਸਾਰੀ ਕਰਨੀ ਚਾਹੀਦੀ ਹੈ।ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਦਿਨ ਹੈ।
ਪੀਐਮ ਮੋਦੀ ਨੇ ਕਿਹਾ, “ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ। ਅੱਜ ਦਾ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਕਲਪਨਾ ਦਾ ਇੱਕ ਸੰਮਲਿਤ ਤੇ ਸਦਭਾਵਨਾ ਭਰਪੂਰ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਦਿਨ ਹੈ।”
previous post