ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਦੇ ਚਲਦਿਆਂ ਸੰਕ੍ਰਮਿਤਾਂ ਦੀ ਗਿਣਤੀ ‘ਚ ਰਿਕਾਰਡ ਨੂੰ ਦੇਖਿਆ ਜਾ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ ‘ਚ ਖਰਾਬ ਹਾਲਾਤ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਕਮਾਨ ਸੰਭਾਲ ਲਈ ਹੈ। ਦੂਜੇ ਪਾਸੇ ਫੌਜ ਨੇ ਵੀ ਮੋਰਚਾ ਸੰਭਾਲ ਲਿਆ ਹੈ। ਇਸ ਦੌਰਾਨ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਨ ਰਾਵਤ Chief of Defence Staff General Bipin Rawat ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਦੇ ਹਵਾਲੇ ਤੋਂ ਨਿਊਜ ਏਜੰਸੀ ਏਐਨਆਈ ਨੇ ਦੱਸਿਆ ਕਿ ਇਸ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਫੌਜੀਆਂ ਦੁਆਰਾ ਕੀਤੀਆਂ ਜਾ ਰਹੀਆਂ ਤਿਆਰੀਆਂ ਤੇ ਆਪ੍ਰੇਸ਼ਨ ਦੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਸੀਡੀਐਸ ਰਾਵਤ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਕਾਰੀ ਦਿੱਤੀ ਕਿ ਬੀਤੇ ਦੋ ਸਾਲਾਂ ‘ਚ ਸੇਵਾਮੁਕਤ ਜਾਂ ਪੂਰਵ-ਸੇਵਾਮੁਕਤੀ ਲੈਣ ਵਾਲੇ ਫੌਜੀਆਂ ਦੇ ਸਾਰੇ ਮੈਡੀਕਲ ਕਰਮੀਆਂ ਨੂੰ ਕੋਰੋਨਾ ਮੈਡੀਕਲ ਕੇਦਰਾਂ ‘ਚ ਉਨ੍ਹਾਂ ਦੇ ਮੌਜੂਦਾ ਨਿਵਾਸ ਸਥਾਨ ਦੇ ਨਜ਼ਦੀਕ ਕੰਮ ਕਰਨ ਲਈ ਵਾਪਸ ਬੁਲਾਇਆ ਜਾ ਰਿਹਾ ਹੈ।