ਨਿਊਯਾਰਕ: ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ (UN) ਦੇ 74ਵੇਂ ਜਨਰਲ ਇਜਲਾਸ ਨੂੰ ਸੰਬੋਧਨ ਕਰਨ ਲਈ ਨਿਊਯਾਰਕ ਪਹੁੰਚ ਗਏ ਹਨ । ਇਸ ਤੋਂ ਪਹਿਲਾਂ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਟੈਕਸਾਸ ਸੂਬੇ ਦੀ ਰਾਜਧਾਨੀ ਹਿਊਸਟਨ ਵਿੱਚ ‘ਹਾਓਡੀ ਮੋਦੀ’ ਸਮੇਤ ਵੱਖੋ-ਵੱਖਰੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਨਿਊਯਾਰਕ ਤੋਂ ਰਵਾਨਾ ਹੋਏ ।ਇਸ ਸਬੰਧੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ । ਉਨ੍ਹਾਂ ਨੇ ਕਿਹਾ ਕਿ ਹਿਊਸਟਨ ਦੀ ਅਦਭੁਤ ਤੇ ਇਤਿਹਾਸਕ ਯਾਤਰਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊਯਾਰਕ ਲਈ ਰਵਾਨਾ ਹੋ ਗਏ ਹਨ । ਜਿਸ ਤੋਂ ਬਾਅਦ ਮੋਦੀ ਨੇ 27 ਸਤੰਬਰ ਨੂੰ ਜਨਰਲ ਇਜਲਾਸ ਨੂੰ ਸੰਬੋਧਨ ਕਰਨਾ ਹੈ ।ਦੱਸ ਦੇਈਏ ਕਿ ਉਸ ਦਿਨ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਵੀ ਇਜਲਾਸ ਨੂੰ ਸੰਬੋਧਨ ਕੀਤਾ ਜਾਣਾ ਹੈ । ਜਿਸ ਵਿੱਚ ਮੰਨਿਆ ਜਾ ਰਿਹਾ ਹੈ ਕਿ ਇਮਰਾਨ ਖ਼ਾਨ ਆਪਣੇ ਭਾਸ਼ਣ ਵਿੱਚ ਕਸ਼ਮੀਰ ਮੁੱਦਾ ਜ਼ਰੂਰ ਉਠਾਉਣਗੇ, ਕਿਉਂਕਿ ਪਾਕਿਸਤਾਨ ਵਿੱਚ ਆਜ਼ਾਦੀ ਤੋਂ ਬਾਅਦ ਕਸ਼ਮੀਰ ਤੋਂ ਵੱਡਾ ਹੋਰ ਕੋਈ ਮੁੱਦਾ ਹੀ ਨਹੀਂ ਹੈ ।ਪਾਕਿਸਤਾਨ ਵਿੱਚ ਹੁਣ ਤੱਕ ਕਸ਼ਮੀਰ ਦੇ ਨਾਂਅ ‘ਤੇ ਬਹੁਤ ਸਾਰਾ ਧਨ ਇਕੱਠਾ ਕੀਤਾ ਜਾਂਦਾ ਰਿਹਾ ਹੈ । ਜਦੋਂ ਤੋਂ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਹਟਾਇਆ ਗਿਆ ਹੈ, ਉਸ ਸਮੇਂ ਤੋਂ ਪਾਕਿਸਤਾਨ ਸਰਕਾਰ ਨੂੰ ਚੈਨ ਨਹੀਂ ਮਿਲ ਸਕਿਆ ਹੈ ।