PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰੋ. ਬਡੂੰਗਰ ਨੇ ਕੇਂਦਰੀ ਸੱਭਿਆਚਾਰ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਉਣ ਨੂੰ ਦੱਸਿਆ ਮੰਦਭਾਗਾ, ਕਿਹਾ- ਸਿੱਖਾਂ ਨਾਲ ਬੇਗਾਨਗੀ ਵਾਲਾ ਵਰਤਾਰਾ ਬੰਦ ਕੀਤਾ ਜਾਵੇ ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਪਰਿਵਾਰਾਂ ਵੱਲੋਂ ਗੁਲਾਮੀ ਰਾਜ ਨੂੰ ਖ਼ਤਮ ਕਰਨ ਲਈ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਸਨ, ਤੇ ਸਿੱਖ ਕੌਮ ਵੱਲੋਂ ਹਰ ਧਰਮ ਦੇ ਤਿਉਹਾਰਾਂ ਤੇ ਸੱਭਿਆਚਾਰ ਦਾ ਹਮੇਸ਼ਾ ਸਤਿਕਾਰ ਕੀਤਾ ਜਾਂਦਾ ਹੈ, ਪ੍ਰੰਤੂ ਜੇਕਰ ਸਿੱਖ ਧਰਮ ਬਾਰੇ ਕਿਸੇ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾਣੀਆਂ ਸਾਹਮਣੇ ਆਉਣ ਤਾਂ ਉਹਨਾਂ ਨੂੰ ਕਿਸੇ ਵੀ ਕ਼ੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਕੇਂਦਰੀ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਉਣ ਨੂੰ ਮੰਦਭਾਗਾ ਫੈਸਲਾ ਦੱਸਿਆ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਪਰਿਵਾਰਾਂ ਵੱਲੋਂ ਗੁਲਾਮੀ ਰਾਜ ਨੂੰ ਖ਼ਤਮ ਕਰਨ ਲਈ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਸਨ, ਤੇ ਸਿੱਖ ਕੌਮ ਵੱਲੋਂ ਹਰ ਧਰਮ ਦੇ ਤਿਉਹਾਰਾਂ ਤੇ ਸੱਭਿਆਚਾਰ ਦਾ ਹਮੇਸ਼ਾ ਸਤਿਕਾਰ ਕੀਤਾ ਜਾਂਦਾ ਹੈ, ਪ੍ਰੰਤੂ ਜੇਕਰ ਸਿੱਖ ਧਰਮ ਬਾਰੇ ਕਿਸੇ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾਣੀਆਂ ਸਾਹਮਣੇ ਆਉਣ ਤਾਂ ਉਹਨਾਂ ਨੂੰ ਕਿਸੇ ਵੀ ਕ਼ੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਅਧੀਨ ਚੱਲ ਰਹੇ ਇਸ ਮੰਤਰਾਲਿਆ ਵੱਲੋਂ ਸਿੱਖ ਧਰਮ ਨਾਲ ਬੇਗਾਨਗੀ ਵਾਲਾ ਵਰਤਾਰਾ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲੇ ਸਿੱਖ ਧਰਮ ਨੂੰ ਹਮੇਸ਼ਾ ਮਾਣ ਸਨਮਾਨ ਦੇਣਾ ਚਾਹੀਦਾ ਹੈ ਅਤੇ ਸਿੱਖ ਧਰਮ ਦੇ ਇਤਿਹਾਸ ਬਾਰੇ ਅਸਲ ਜਾਣਕਾਰੀ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਲੋਕਾਂ ਨੂੰ ਮੁਹਈਆ ਕਰਵਾਈ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਦੇਖਣ ਵਿਚ ਸਾਹਮਣੇ ਆਇਆ ਹੈ ਕਿ ਦੇਸ਼ ਦੇ ਕੇਂਦਰੀ ਸੱਭਿਆਚਾਰ ਮੰਤਰਾਲੇ ਦੇ ਸੋਸ਼ਲ ਮੀਡੀਆ ’ਤੇ ਬੰਦੀ ਛੋੜ ਦਿਹਾੜੇ ਸਬੰਧੀ ਇਕ ਪੋਸਟ ਪਾਈ ਗਈ ਸੀ, ਜਿਸ ਵਿਚ ਬੰਦੀ ਛੋੜ ਦਿਹਾੜੇ ਦੇ ਇਤਿਹਾਸ ਨੂੰ ਉਜਾਗਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪੋਸਟ ਰਾਹੀਂ ਬੰਦੀ ਛੋੜ ਦਿਵਸ ਸਬੰਧੀ ਇਕ ਵੀਡੀਓ ਵੀ ਦਰਸਾਈ ਗਈ ਸੀ, ਜਿਸ ਨੂੰ ਕੁਝ ਚਿਰ ਬਾਅਦ ਹੀ ਹਟਾ ਦਿੱਤਾ ਗਿਆ, ਜਿਸ ਕਾਰਨ ਸਿੱਖ ਕੌਮ ਵੱਲੋਂ ਇਸ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ । ਉਨ੍ਹਾਂ ਬੰਦੀ ਛੋਡ ਸਬੰਧੀ ਪੋਸਟ ਸੋਸ਼ਲ ਮੀਡੀਆ ’ਤੇ ਮੁੜ ਬਹਾਲ ਕਰਨ ਦੀ ਮੰਗ ਕੀਤੀ ਤਾਂ ਜੋ ਦੂਸਰੇ ਧਰਮਾਂ ਅਤੇ ਦੇਸ਼ਾਂ ਵਿਦੇਸ਼ਾਂ ਦੇ ਵਿਚ ਵਸਦੇ ਲੋਕਾਂ ਨੂੰ ਸਿੱਖ ਧਰਮ ਦੇ ਮਹੱਤਵ ਬਾਰੇ ਜਾਣਕਾਰੀ ਮਿਲ ਸਕੇ।

Related posts

ਪੈਰਿਸ ਓਲੰਪਿਕ ਸਮਾਗਮ ਤੋਂ ਪਹਿਲਾਂ ਲੰਡਨ-ਪੈਰਿਸ ਹਾਈ-ਸਪੀਡ ਰੇਲ ਨੈੱਟਵਰਕ ਲਾਈਨਾਂ ਪੁੱਟੀਆਂ

On Punjab

ਪਾਕਿਸਤਾਨ ਦੀ ਨਾਪਾਕ ਸਾਜ਼ਿਸ਼, ਅੱਤਵਾਦੀ ਉਮਰ ਸ਼ੇਖ਼ ਨੂੰ ਕਰ ਰਿਹੈ ਰਿਹਾਅ

On Punjab

Amtrak Train Derails: ਅਮਰੀਕਾ ਦੇ ਮੋਂਟਾਨਾ ‘ਚ ਪੱਟੜੀ ਤੋਂ ਉਤਰੀ ਟਰੇਨ, ਹਾਦਸੇ ‘ਚ ਹੁਣ ਤਕ ਤਿੰਨ ਲੋਕਾਂ ਦੀ ਮੌਤ

On Punjab