ਕਾਂਗਰਸ ਪਾਰਟੀ ਨੇ ਪੰਚਾਇਤੀ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦਾ ਗਲ਼ਾ ਘੁੱਟਿਆ ਹੈ। ਅਕਾਲੀ ਦਲ ਦੇ ਵਰਕਰਾਂ ‘ਤੇ ਚੋਣਾਂ ਦੌਰਾਨ ਹੋਏ ਝੂਠੇ ਪਰਚਿਆਂ ਦਾ ਹਿਸਾਬ-ਕਿਤਾਬ ਅਕਾਲੀ ਸਰਕਾਰ ਆਉਣ ‘ਤੇ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੫ਗਟਾਵਾ ਸ਼ੁੱਕਰਵਾਰ ਨੂੰ ਗਿੱਦੜਬਾਹਾ ਵਿਖੇ ਪਹੁੰਚੇ ਸ਼ੋ੫ਮਣੀ ਅਕਾਲੀ ਦਲ ਦੇ ਪ੫ਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹ ਅੱਜ ਇੱਥੇ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਿਢੱਲੋਂ ਦੇ ਗ੫ਹਿ ਵਿਖੇ ਸ਼ਵਰਕਰਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਮਾਘੀ ਮੇਲੇ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਹੰੁਚੇ ਸਨ।
ਇਸ ਮੌਕੇ ਸੁਖਬੀਰ ਨੇ ਵਰਕਰਾਂ ਨੂੰ ਕਿਹਾ ਕਿ ਉਹ ਮਾਘੀ ਮੇਲੇ ਦੀ ਰੈਲੀ ਲਈ ਤਿਆਰ ਰਹਿਣ। ਲਗਪਗ ਤਿੰਨ ਘੰਟੇ ਵਰਕਰਾਂ ਨਾਲ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਪਿਛਲੀ ਸਰਕਾਰ ਜਿਸ ‘ਚ ਸਾਬਕਾ ਮੁੱਖ ਮੰਤਰੀ ਪ੫ਕਾਸ਼ ਸਿੰਘ ਬਾਦਲ ਖੁਦ ਲੋਕਾਂ ‘ਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਸਨ ਤੇ ਮੌਜੂਦਾ ਕਾਂਗਰਸ ਸਰਕਾਰ ਜਿਸ ਦੇ ਮੁੱਖ ਮੰਤਰੀ ਨੂੰ ਦੂਰ ਲੋਕ ਤਾਂ ਆਪਣੇ ਐੱਮਐੱਲਏ ਨੂੰ ਵੀ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਚਾਇਤੀ ਚੋਣਾਂ ‘ਚ ਧੱਕੇਸ਼ਾਹੀ ਕਰ ਕੇ ਲੋਕਤੰਤਰ ਦਾ ਘਾਣ ਕੀਤਾ ਹੈ ਤੇ ਵੱਡੇ ਪੱਧਰ ‘ਤੇ ਕਾਗਜ਼ ਰੱਦ ਕਰਵਾ ਕੇ ਆਪਣੇ ਉਮੀਦਵਾਰ ਚੁਣੇ ਹਨ। ਉਨ੍ਹਾਂ ਕਿਹਾ ਕਿ ਫੇਰ ਵੀ ਅਕਾਲੀ ਵਰਕਰਾਂ ਨੇ ਕਾਂਗਰਸ ਦੀ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕੀਤਾ ਹੈ।