14.72 F
New York, US
December 23, 2024
PreetNama
ਫਿਲਮ-ਸੰਸਾਰ/Filmy

ਪੰਜਾਬੀ ਗਾਇਕ ਜੈਜ਼ੀ ਬੀ ਵੀ ਪਹੁੰਚੇ ਸਿੰਘੂ ਬਾਰਡਰ, ਇੰਝ ਵਧਾਇਆ ਕਿਸਾਨਾਂ ਦਾ ਹੌਸਲਾ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਧਰਨੇ ਨੂੰ ਅੱਜ 27 ਦਿਨ ਹੋ ਗਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੱਜ ਪੰਜਾਬੀ ਗਾਇਕ ਜੈਜ਼ੀ ਬੀ ਵੀ ਆਪਣੀ ਹਾਜ਼ਰੀ ਲਾਉਣ ਦਿੱਲੀ ਮੋਰਚੇ ਤੇ ਪਹੁੰਚੇ।

ਪੰਜਾਬੀ ਗਾਇਕ ਜੈਜ਼ੀ ਬੀ ਕਿਸਾਨਾਂ ਦਾ ਹੌਂਸਲਾ ਵਧਾਉਣ ਲਈ ਸਿੱਧਾ ਕੈਨੇਡਾ ਤੋਂ ਦਿੱਲੀ ਸਿੰਘੂ ਬਾਰਡਰ ਵਿਖੇ ਪਹੁੰਚੇ। ਜੈਜ਼ੀ ਬੀ ਨੇ ਇਸ ਦੌਰਾਨ ਕਿਹਾ, “ਕਿਸਾਨਾਂ ਦੇ ਇਨ੍ਹਾਂ ਧਰਨਿਆਂ ਦਾ ਪ੍ਰਭਾਵ ਵਿਦੇਸ਼ਾਂ ਵਿੱਚ ਵੀ ਹੈ। ਅਸੀਂ ਕੈਨੇਡਾ ਦੇ ਵਿੱਚ ਵੀ ਰੋਸ ਮੁਜ਼ਾਹਰੇ ਕੱਢੇ ਸੀ। ਸਾਰੇ ਪੰਜਾਬੀ ਜੋਸ਼ ਦੇ ਨਾਲ ਹੋਸ਼ ਤੋਂ ਵੀ ਕੰਮ ਲੈ ਰਹੇ ਹਨ।”

ਇਸ ਤੋਂ ਇਲਾਵਾ ਜੈਜ਼ੀ ਬੀ ਨੇ ਕਿਸਾਨਾਂ ਦੇ ਸਮਰਥਨ ਲਈ ਆਪਣਾ ਗੀਤ ‘ਬਗਾਵਤ’ ਵੀ ਗਾਇਆ। ਇਸ ਗੀਤ ਨੂੰ ਜੈਜ਼ੀ ਬੀ ਨੇ ਹਾਲ ਹੀ ‘ਚ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨ ‘ਤੇ ਰਿਲੀਜ਼ ਕੀਤਾ ਸੀ। ਗੀਤ ਬਗਾਵਤ ਤੋਂ ਬਾਅਦ ਜੈਜ਼ੀ ਬੀ ਨੇ ਹੁਣ ‘ਜ਼ਿੰਮੀਦਾਰ’ ਗੀਤ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾਇਆ ਹੈ।ਜੈਜ਼ੀ ਬੀ ਨੇ ਕੈਨੇਡਾ ਵਿੱਚ ਵੀ ਖੇਤੀ ਕਾਨੂੰਨ ਖਿਲਾਫ ਹੋਏ ਪ੍ਰਦਰਸ਼ਨ ‘ਚ ਹਿੱਸਾ ਲਿਆ ਸੀ। ਸੋਸ਼ਲ ਮੀਡੀਆ ‘ਤੇ ਉਸ ਪ੍ਰਦਰਸ਼ਨ ਦੀ ਇੱਕ ਝਲਕ ਵੀ ਜੈਜ਼ੀ ਬੀ ਨੇ ਫੈਨਸ ਨਾਲ ਸਾਂਝੀ ਕੀਤੀ ਸੀ।

Related posts

12 ਸਾਲਾ ਫਰੀਦਕੋਟੀਆ ਆਫਤਾਬ ਸਿੰਘ ਬਣਿਆ ਰਾਈਜ਼ਿੰਗ ਸਟਾਰ, ਇਨਾਮ ‘ਚ ਮਿਲੇ 10 ਲੱਖ

On Punjab

ਨਵੇਂ ਅੰਦਾਜ਼ ‘ਚ ਹੋਵੇਗਾ ਕਪਿਲ ਸ਼ਰਮਾ ਕਾਮੇਡੀ ਸ਼ੋਅ ਦਾ ਐਪੀਸੋਡ, ਦੇਖੋ ਕੀ ਹੋਵੇਗਾ ਖ਼ਾਸ

On Punjab

Anupamaa : ਐਕਸ ਹਸਬੈਂਡ ਸਾਹਮਣੇ ਅਨੁਪਮਾ ਨੇ ਲਏ ਅਨੁਜ ਨਾਲ ਸੱਤ ਫੇਰੇ, ਗਰੈਂਡ ਵਿਆਹ ਦੀ ਵੀਡੀਓ ਵਾਇਰਲ

On Punjab