ਪੰਜਾਬੀ ਗਾਇਕ ਜੱਸੀ ਗਿੱਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਗਾਇਕ ਜਲਦ ਹੀ ਸਲਮਾਨ ਖਾਨ ਨਾਲ ਉਨ੍ਹਾਂ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ‘ਚ ਜੱਸੀ ਨਾਲ ਸ਼ਹਿਨਾਜ਼ ਗਿੱਲ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ।
ਫਿਲਹਾਲ ਜੱਸੀ ਗਿੱਲ ਆਪਣੀ ਇੱਕ ਸੋਸ਼ਲ ਮੀਡੀਆ ਪੋਸਟ ਕਰਕੇ ਚਰਚਾ ਵਿਚ ਹਨ। ਦਰਅਸਲ, ਗਾਇਕ ਨੇ ਆਪਣੀ ਧੀ ਨਾਲ ਪਿਆਰੀ ਜਿਹੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਵੱਲੋਂ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਗਿੱਲ ਦੀ ਇਸ ਪੋਸਟ ‘ਤੇ ਹੁਣ ਤੱਕ ਲੱਖਾਂ ਲਾਈਕਸ ਤੇ ਹਜ਼ਾਰਾਂ ਕਮੈਂਟਸ ਆ ਚੁੱਕੇ ਹਨ। ਗਾਇਕ ਨੇ ਆਪਣੀ ਧੀ ਨਾਲ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, ‘ਮੇਰੀ ਏਂਜਲ’।
ਬਿਲੇਗ਼ੌਰ ਹੈ ਕਿ ਜੱਸੀ ਗਿੱਲ 2018 ‘ਚ ਧੀ ਰੂਜਸ ਕੌਰ ਗਿੱਲ ਦੇ ਪਿਤਾ ਬਣੇ ਸੀ। ਉਹ ਅਕਸਰ ਹੀ ਸੋਸ਼ਲ ਮੀਡੀਆ ‘ਤੇ ਧੀ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਜੱਸੀ ਗਿੱਲ ਦੇ ਵਰਕਫਰੰਟ ਦੀ ਗੱਲ ਕੀਤੀ ਜਾਏ ਤਾਂ ਉਹ ਜਲਦ ਹੀ ਸਲਮਾਨ ਖਾਨ ਦੇ ਨਾਲ ਉਨ੍ਹਾਂ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ‘ਚ ਸਲਮਾਨ ਖਾਨ ਦੇ ਨਾਲ ਅਦਾਕਾਰਾ ਪੂਜਾ ਹੇਗੜੇ ਵੀ ਮੁੱਖ ਕਿਰਦਾਰ ‘ਚ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਨਾਲ ਫਿਲਮ ‘ਚ ਸ਼ਹਿਨਾਜ਼ ਗਿੱਲ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਦੱਸ ਦਈਏ ਕਿ ਇਹ ਫਿਲਮ ਇਸੇ ਸਾਲ ਈਦ ਦੇ ਮੌਕੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਸਲਮਾਨ ਦੀ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।