ਗਾਇਕ ਸਤਵਿੰਦਰ ਬੁੱਗਾ (Satwinder Bugga) ਦੀ ਭਰਜਾਈ ਦੀ ਸ਼ਨਿੱਚਰਵਾਰ ਨੂੰ ਪੀਜੀਆਈ ਜਾਂਦੇ ਸਮੇਂ ਮੌਤ ਹੋ ਗਈ। ਬੁੱਗਾ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਆਪਣੀ ਭਰਜਾਈ ਨੂੰ ਧੱਕਾ ਦਿੱਤਾ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਬੱਸੀ ਪਠਾਣਾਂ ਦੇ ਡੀਐਸਪੀ ਮੋਹਿਤ ਸਿੰਗਲਾ ਅਨੁਸਾਰ ਸਤਵਿੰਦਰ ਬੁੱਗਾ ਤੇ ਉਸ ਦਾ ਭਰਾ ਦਵਿੰਦਰ ਭੋਲੇ ਦੀ ਜ਼ਮੀਨ ਨੂੰ ਲੈ ਕੇ ਆਪਸੀ ਲੜਾਈ ਚੱਲ ਰਹੀ ਹੈ। ਸ਼ਨਿੱਚਰਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਖੇਤਾਂ ‘ਚ ਦੋਵਾਂ ਵਿਚਾਲੇ ਲੜਾਈ ਚੱਲ ਰਹੀ ਹੈ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਹਾਲਤ ਖਰਾਬ ਸੀ। ਫਿਰ ਉਸ ਨੂੰ ਖੇੜਾ ਹਸਪਤਾਲ ਤੇ ਫਿਰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਫਤਿਹਗੜ੍ਹ ਸਾਹਿਬ ਤੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ।ਜਦੋਂ ਉਸ ਨੂੰ ਪੀਜੀਆਈ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ‘ਚ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਬੁੱਗਾ ਦੇ ਭਰਾ ਦਾ ਦੋਸ਼ ਹੈ ਕਿ ਬੁੱਗਾ ਨੇ ਉਸ ਦੀ ਭਰਜਾਈ ਨੂੰ ਧੱਕਾ ਮਾਰਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।ਉੱਥੇ ਹੀ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਇਕ ਟੀਵੀ ਚੈਨਲ ‘ਤੇ ਫੋਨ ਰਾਹੀਂ ਗੱਲਬਾਤ ਕਰਦਿਆਂ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਨੇ ਇਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ।