ਪੰਜਾਬੀ ਦੇ ਮਸ਼ਹੂਰ ਗਾਇਕ ਪਰਮੀਸ਼ ਵਰਮਾ ਨੇ ਅੱਜ ਆਪਣੀ ਮੰਗੇਤਰ ਗੀਤ ਗਰੇਵਾਲ ਨਾਲ ਇਕ ਖਾਸ ਤਸਵੀਰ ਸੋਸ਼ਲ ਮੀਡੀਆ ਦੇ ਇੰਸਟਾਗ੍ਰਾਮ ਅਕਾਉਂਟ ’ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਪਰਮੀਸ਼ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਨਾਲ ਕੋਈ ਫੋਟੋ ਪੋਸਟ ਕੀਤੀ ਹੋਵੇ।
ਇਹ ਫੋਟੋ ਸ਼ੇਅਰ ਕਰਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਨੂੰ ਵਧਾਈ ਦਿੰਦਿਆਂ ਲਿਖਿਆ, ‘ਮੈਨੂੰ ਆਪਣੀ ਜੀਵਨ ਸਾਥਣ ’ਤੇ ਮਾਣ ਹੈ। ਬਹੁਤ ਬਹੁਤ ਮੁਬਾਰਕਾਂ ਗੁਨੀਤ। ਕੈਨੇਡਾ ’ਚ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ ’ਤੇ ਤੁਹਾਨੂੰ ਵਧਾਈ। ਮੈਂ ਤੁਹਾਨੂੰ ਕੈਨੇਡਾ ’ਚ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਹਰ ਵੇਲੇ ਤੁਹਾਡੇ ਨਾਲ ਹਾਂ।’
ਦੱਸ ਦੇਈਏ ਕਿ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਜ਼ਮਦ ਹੋਈ ਹੈ।