ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਸ ਨੂੰ ਵੱਡੀ ਰਾਹਤ ਮਿਲੀ ਜਦੋਂ ਸੁਪਰੀਮ ਕੋਰਟ ਨੇ ਡਰੱਗਜ਼ ਮਾਮਲੇ ‘ਚ 23 ਫਰਵਰੀ ਤਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿਸ ‘ਤੇ ਅੱਜ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਆਪਣਾ ਪੱਖ ਰੱਖਿਆ। ਇਸ ਨੂੰ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਦੀ ਗ੍ਰਿਫਤਾਰੀ ਤੋਂ 23 ਫਰਵਰੀ ਤਕ ਰਾਹਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।