ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਨੂੰ ਰੋਕੇ ਜਾਣ ’ਤੇ ਸੁਰੱਖਿਆ ਵਿਚ ਵੱਡੀ ਕੁਤਾਹੀ ਦੱਸਦੇ ਹੋਏ ਸੂਬੇ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਸ ਲਈ ਜ਼ਿੰਮੇਵਾਰ ਮੰਨਦੇ ਹੋਏ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।
ਸਾਬਕਾ ਮੁੱਖ ਮੰਤਰੀ ਅਮਰਿੰਦਰ ਨੇ ਕਿਹਾ, ‘‘ਇਹ ਸਰਕਾਰ ਸੱਤਾ ਵਿਚ ਬਣੇ ਰਹਿਣ ਦੇ ਸਾਰੇ ਨੈਤਿਕ ਤੇ ਸੰਵਿਧਾਨਕ ਹੱਕ ਖੋਹ ਚੁੱਕੀ ਹੈ। ਸਰਕਾਰ ਵੱਲੋਂ ਇਹ ਦਾਅਵਾ ਕਰਨਾ ਕਿ ਕੁਝ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਸੁਭਾਵਕ ਸੀ, ਸਾਫ਼ ਤੌਰ ਤੇ ਮੁੱਦੇ ਨੂੰ ਭਟਕਾਉਣ ਦੀ ਕੋਸ਼ਿਸ਼ ਹੈ ਤੇ ਅਜਿਹਾ ਕਰ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਨਾਕਾਮ ਕੋਸ਼ਿਸ਼ ਕਰ ਰਹੀ