61.2 F
New York, US
September 8, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪੰਜਾਬ ਤੇ ਹਰਿਆਣਾ ਵਿੱਚ ਪ੍ਰੀ-ਮੌਨਸੂਨ ਦੀ ਦਸਤਕ ਪਟਿਆਲਾ ਵਿੱਚ ਹਲਕਾ ਤੇ ਜੀਂਦ ’ਚ ਪਿਆ ਭਾਰੀ ਮੀਂਹ

ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ ਤੇ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਹੈ, ਜਿਸ ਸਦਕਾ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਹੈ। ਪੰਜਾਬ ਦੇ ਹਾਲਾਂਕਿ ਸਿਰਫ਼ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਹੀ ਹਲਕਾ ਮੀਂਹ ਪਿਆ ਹੈ, ਜਦਕਿ ਸੂਬੇ ਦੇ ਹੋਰ ਸ਼ਹਿਰਾਂ ਵਿੱਚ ਗਰਮੀ ਜਾਰੀ ਰਹੀ। ਹਰਿਆਣਾ ਦੇ ਅੱਧੀ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਮੀਂਹ ਪੈਣ ਕਾਰਨ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਗਿਆਨੀਆਂ ਨੇ 28-29 ਜੂਨ ਨੂੰ ਪੰਜਾਬ ਵਿੱਚ ਮੌਨਸੂਨ ਦੀ ਆਮਦ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ 27 ਜੂਨ ਨੂੰ ਕਈ ਥਾਵਾਂ ’ਤੇ ਹਲਕਾ ਅਤੇ 28, 29 ਤੇ 30 ਜੂਨ ਨੂੰ ਭਾਰੀ ਮੀਂਹ ਪੈ ਸਕਦਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਟਿਆਲਾ ਸ਼ਹਿਰ ਵਿੱਚ ਸਵੇਰ ਸਮੇਂ ਹੁੰਮਸ ਭਰੀ ਗਰਮੀ ਤੋਂ ਬਾਅਦ ਕਈ ਥਾਵਾਂ ’ਤੇ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਪਟਿਆਲਾ ਵਿੱਚ ਕੁਝ ਸਮੇਂ ਅੰਦਰ ਹੀ 3 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਮੀਂਹ ਪੈਣ ਕਰਕੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੀ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 1.3 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 30.2 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਸੀ। ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਅੱਜ ਸਵੇਰ ਸਮੇਂ ਕਿਣ-ਮਿਣ ਹੋਈ ਅਤੇ ਦਿਨ ਭਰ ਬੱਦਲਵਾਈ ਰਹੀ। ਹਰਿਆਣਾ ਦੇ ਜੀਂਦ ਵਿੱਚ ਅੱਜ ਤੜਕੇ ਮੀਂਹ ਪੈਣਾ ਸ਼ੁਰੂ ਹੋਇਆ ਤੇ ਇੱਥੇ 63.5 ਐੱਮਐੱਮ ਮੀਂਹ ਦਰਜ ਕੀਤਾ ਗਿਆ। ਇਸੇ ਤਰ੍ਹਾਂ ਰਿਵਾੜੀ ਵਿੱਚ 34.5 ਐੱਮਐੱਮ, ਭਿਵਾਨੀ ਵਿੱਚ 14 ਐੱਮਐੱਮ, ਗੁਰੂਗ੍ਰਾਮ ਵਿੱਚ 7.5 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਅੰਬਾਲਾ, ਕਰਨਾਲ, ਪਾਣੀਪਤ ਤੇ ਹੋਰ ਕਈ ਸ਼ਹਿਰਾਂ ’ਚ ਟੁੱਟਵੀਂ ਕਿਣ-ਮਿਣ ਹੋਈ ਹੈ। ਪੰਜਾਬ ਵਿੱਚ ਮੀਂਹ ਪੈਣ ਕਰਕੇ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਕਿਸਾਨਾਂ ਨੇ ਵੀ ਸੁੱਖ ਸਾਹ ਲਿਆ ਹੈ। ਮੀਂਹ ਪੈਣ ਮਗਰੋਂ ਸੂਬੇ ਵਿੱਚ ਝੋਨੇ ਦੀ ਲੁਆਈ ਨੇ ਜ਼ੋਰ ਫੜ ਲਿਆ ਹੈ।

ਜ਼ਿਆਦਾਤਰ ਸ਼ਹਿਰਾਂ ’ਚ ਪਾਰਾ 40 ਡਿਗਰੀ ਤੋਂ ਹੇਠਾਂ

ਪੰਜਾਬ ਵਿੱਚ ਅੱਜ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ ਹੈ। ਪੰਜਾਬ ਵਿੱਚ ਅੰਮ੍ਰਿਤਸਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਬਠਿੰਡਾ ਵਿੱਚ 40.4 ਡਿਗਰੀ, ਗੁਰਦਾਸਪੁਰ ਵਿੱਚ 40, ਫਿਰੋਜ਼ਪੁਰ ’ਚ 40.4, ਲੁਧਿਆਣਾ ਵਿੱਚ 39, ਪਟਿਆਲਾ ਵਿੱਚ 35.2, ਨਵਾਂ ਸ਼ਹਿਰ ਵਿੱਚ 36.4, ਬਰਨਾਲਾ ਵਿੱਚ 36.5, ਜਲੰਧਰ ਵਿੱਚ 39.2, ਮੁਹਾਲੀ ਵਿੱਚ 36.2, ਪਠਾਨਕੋਟ ਵਿੱਚ 38.6, ਰੋਪੜ ਵਿੱਚ 39.3 ਅਤੇ ਸੰਗਰੂਰ ਵਿੱਚ 37.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਰਿਹਾ।

 

Related posts

Abortion Access In US: ਅਮਰੀਕੀ ਸੰਸਦ ਦੇ ਹੇਠਲੇ ਸਦਨ ਨੇ ਗਰਭਪਾਤ ਕਾਨੂੰਨ ਦੀ ਬਹਾਲੀ ਨੂੰ ਦਿੱਤੀ ਮਨਜ਼ੂਰੀ

On Punjab

ਅਮਰੀਕਾ ਚੋਣਾਂ: ਰਾਸ਼ਟਰਪਤੀ ਬਣਨ ਲਈ ਟਰੰਪ ਦੀਆਂ ਭਾਰਤੀਆਂ ‘ਤੇ ਆਸਾਂ

On Punjab

ਪਾਕਿਸਤਾਨ ‘ਚ ਵੱਡਾ ਅੱਤਵਾਦੀ ਹਮਲਾ, ਸਟਾਕ ਐਕਸਚੇਂਜ ਨੂੰ ਬਣਾਇਆ ਨਿਸ਼ਾਨਾ

On Punjab