PreetNama
ਖਾਸ-ਖਬਰਾਂ/Important News

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ‘ਤੇ ਹੋਏ ਹਮਲੇ ਦੇ ਮਾਮਲੇ ‘ਚ FIR ਦਰਜ

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ (Anmol Ratan Sidhu) ‘ਤੇ ਮੰਗਲਵਾਰ ਸ਼ਾਮ ਹੋਏ ਹਮਲੇ ਦੇ ਮਾਮਲੇ ‘ਚ ਪਾਣੀਪਤ ਦੇ ਜੀਆਰਪੀ ਥਾਣੇ ‘ਚ ਐੱਫਆਈਆਰ ਦਰਜ ਕੀਤੀ ਗਈ ਹੈ। ਜੀਆਰਪੀ ਪੁਲਿਸ (GRP Police) ਨੇ ਰੇਲਵੇ ਐਕਟ ਦੀ ਧਾਰਾ 152 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ (Anmol Rattan Sidhu) ’ਤੇ ਮੰਗਲਵਾਰ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਪਾਣੀਪਤ ਰੇਲਵੇ ਸਟੇਸ਼ਨ ਦੇ ਨਜ਼ਦੀਕ ਇਕ ਸਟੇਸ਼ਨ ’ਤੇ ਬੁੱਧਵਾਰ ਨੂੰ ਹਮਲਾ ਹੋਇਆ ਸੀ। ਸਿੱਧੂ ਮੰਗਲਵਾਰ ਸ਼ਾਮ ਨੂੰ ਦਿੱਲੀ ਤੋਂ ਵਾਪਸ ਚੰਡੀਗੜ੍ਹ ਸ਼ਤਾਬਦੀ ਐਕਸਪ੍ਰੈੱਸ ’ਚ ਆ ਰਹੇ ਸਨ। ਐਡਵੋਕੇਟ ਜਨਰਲ ਸਿੱਧੂ ਨੇ ਦੱਸਿਆ ਕਿ ਉਹ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਲਾਰੈਂਸ ਬਿਸ਼ਨੋਈ ਦੇ ਕੇਸ ਲਈ ਦਿੱਲੀ ਗਏ ਸਨ ਤੇ ਮੰਗਲਵਾਰ ਨੂੰ ਜਦੋਂ ਸ਼ਤਾਬਦੀ ਐਕਸਪ੍ਰੈੱਸ ’ਚ ਚੰਡੀਗੜ੍ਹ ਵਾਪਸ ਆ ਰਹੇ ਸਨ, ਜਿਵੇਂ ਹੀ ਉਨ੍ਹਾਂ ਦੀ ਟ੍ਰੇਨ ਪਾਣੀਪਤ ਨੇੜੇ ਇਕ ਰੇਲਵੇ ਸਟੇਸ਼ਨ ’ਤੇ ਪੁੱਜੀ ਤਾਂ ਕੁਝ ਲੋਕਾਂ ਨੇ ਟ੍ਰੇਨ ਦੇ ਬਾਹਰੋਂ ਉਨ੍ਹਾਂ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪੱਥਰਬਾਜ਼ੀ ਕੀਤੀ ਜਿਸ ਨਾਲ ਉਨ੍ਹਾਂ ਦੀ ਸੀਟ ਦੀ ਖਿੜਕੀ ਦਾ ਸ਼ੀਸ਼ਾ ਵੀ ਟੁੱਟ ਗਿਆ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਇਸ ਦੀ ਜਾਣਕਾਰੀ ਰੇਲਵੇ ਪੁਲਿਸ ਨੂੰ ਦਿੱਤੀ ਤੇ ਰੇਲਵੇ ਪੁਲਿਸ ਹੁਣ ਇਸ ਦੀ ਜਾਂਚ ਕਰ ਰਹੀ ਹੈ।

Related posts

ਕੈਲੀਫੋਰਨੀਆ ਦੇ ਸ਼ਹਿਰ ਸੈਨ ਜੋਸ ’ਚ ਹੋਈ ਅੰਨ੍ਹੇਵਾਹ ਫਾਈਰਿੰਗ ‘ਚ ਇਕ ਪੰਜਾਬੀ ਸਮੇਤ 8 ਜਣਿਆਂ ਦੀ ਮੌਤ

On Punjab

ਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂ

On Punjab

ਵੇਖੋ ਲਾਹੌਰ ਦੀ ਸਿੱਖ ਗੈਲਰੀ ‘ਸ਼ੇਰ-ਏ-ਪੰਜਾਬ’

On Punjab