37.85 F
New York, US
February 7, 2025
PreetNama
ਰਾਜਨੀਤੀ/Politics

ਪੰਜਾਬ ਦੇ ਕਿਸਾਨਾਂ ਦਾ ਕਾਰਨਾਮਾ ਵੇਖ ਪੂਰਾ ਦੇਸ਼ ਹੈਰਾਨ, ਹੁਣ ਦੂਜੇ ਸੂਬਿਆਂ ਦੇ ਕਿਸਾਨ ਵੀ ਕਰਨ ਲੱਗੇ ਵੱਡੇ ਐਲਾਨ

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਵਿੱਚ ਵੱਡੀ ਲਹਿਰ ਖੜ੍ਹੀ ਕਰ ਦਿੱਤੀ ਹੈ। ਹੁਣ ਹਰੇਕ ਸੂਬੇ ਅੰਦਰ ਕਿਸਾਨ ਇਸ ਲਹਿਰ ਦਾ ਹਿੱਸਾ ਬਣਨ ਲਈ ਕਾਹਲੇ ਹਨ। ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਤੇ ਦਿੱਲੀ ਪੁਲਿਸ ਦੀਆਂ ਦੀਵਾਰਾਂ ਡੇਗ ਦੇਸ਼ ਦੇ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ।

ਪੰਜਾਬ ਦੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਵੇਖਦਿਆਂ ਕੇਂਦਰ ਸਰਕਾਰ ਦੇ ਹੱਥ-ਪੈਰ ਫੁੱਲਦੇ ਵੇਖ ਕੇ ਦੇਸ਼ ਦੇ ਕਈ ਰਾਜਾਂ ਦੇ ਕਿਸਾਨ ਸੰਗਠਨਾਂ ਨੇ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਮਨ ਬਣਾਉਣਾ ਸ਼ੁਰੂ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਵੀ ਦਿੱਲੀ ਰਵਾਨਗੀ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਬਾਅਦ ਕੇਂਦਰੀ ਏਜੰਸੀਆਂ ਦੇ ਵੀ ਕੰਨ ਖੜ੍ਹੇ ਹੋ ਗਏ ਹਨ।

ਮੱਧਰ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਦੇ ਕਿਸਾਨ ਵੀ ਅਗਲੇ ਇੱਕ-ਦੋ ਦਿਨਾਂ ਵਿੱਚ ਅੰਦੋਲਨ ਦਾ ਐਲਾਨ ਕਰ ਸਕਦੇ ਹਨ। ਪੱਛਮੀ ਬੰਗਾਲ ’ਚ ਪੰਜਾਬ ਦੇ ਕਿਸਾਨਾਂ ਦੀ ਚਰਚਾ ਕਾਫ਼ੀ ਤੇਜ਼ ਹੋ ਗਈ ਹੈ। ਭਾਜਪਾ ਕਿਸਾਨ ਮੋਰਚਾ ਦੇ ਆਗੂਆਂ ਨੇ ਵੀ ਕੇਂਦਰ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ। ਜਨਤਾ ’ਚ ਕਿਸਾਨ ਵਿਰੋਧੀ ਸੰਦੇਸ਼ ਜਾਣ ਤੋਂ ਰੋਕਣ ਲਈ ਕੇਂਦਰ ਸਰਕਾਰ ਤੇ ਭਾਜਪਾ ਨੇ ਹਰ ਪੱਧਰ ਉੱਤੇ ਤਿਆਰੀ ਤੇਜ਼ ਕਰ ਦਿੱਤੀ ਹੈ।

ਕਿਸਾਨਾਂ ਨੂੰ ਮਨਾਉਣ, ਕਿਸਾਨ ਹਿਤਾਂ ਦੀ ਰਾਖੀ, ਉਨ੍ਹਾਂ ਦਾ ਭਰਮ ਦੂਰ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤਿੰਨ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨਗੇ। ਉਨ੍ਹਾਂ ਨਾਲ ਵਣਜ ਤੇ ਰੇਲ ਮੰਤਰੀ ਪਿਯੂਸ਼ ਗੋਇਲ ਵੀ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਖੇਤੀ ਮੰਤਰੀ ਰਹਿ ਚੁੱਕੇ ਰਾਜਨਾਥ ਸਿੰਘ ਨੂੰ ਕਿਸਾਨਾਂ ਦੇ ਮਾਮਲੇ ’ਚ ਤਾਲਮੇਲ ਕਾਇਮ ਕਰਨ ਤੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੱਢਣ ਦੀ ਜ਼ਿੰਮੇਵਾਰੀ ਦਿੱਤੀ ਹੋਈ ਹੈ।

Related posts

Vande Bharat : ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜੇਗਾ ਵੰਦੇ ਭਾਰਤ, 15 ਜਨਵਰੀ ਨੂੰ ਪੀਐੱਮ ਮੋਦੀ ਦਿਖਾਉਣਗੇ ਝੰਡੀ

On Punjab

Covid19 India Updates : ਦੇਸ਼ ਵਿਚ ਕੋਰੋਨਾ ਦੇ ਵਧ ਰਹੇ ਮਾਮਲੇ, ਟਾਪ-10 ‘ਚ ਸ਼ਾਮਲ ਹਨ ਇਹ ਸ਼ਹਿਰ

On Punjab

ਸੈਫ ’ਤੇ ਹਮਲੇ ਲਈ ਵਰਤੇ ਚਾਕੂ ਦਾ ਤੀਜਾ ਹਿੱਸਾ ਬਰਾਮਦ

On Punjab