PreetNama
ਖਬਰਾਂ/News

ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ

ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਤਿੰਨ ਵਜੇ ਤੱਕ ਹੋਏਗਾ। ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3.30 ਵਜੇ ਤੱਕ ਹੋਏਗਾ। ਇਹ ਤਬਦੀਲੀ 15 ਜਨਵਰੀ ਤੱਕ ਰਹੇਗੀ।

ਯਾਦ ਰਹੇ ਸਰਕਾਰ ਨੇ ਠੰਢ ਤੇ ਧੁੰਦ ਨੂੰ ਵੇਖਦਿਆਂ 3 ਜਨਵਰੀ ਨੂੰ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਸੀ। ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਚਾਰ ਵਜੇ ਤੱਕ ਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 4.15 ਵਜੇ ਤੱਕ ਕੀਤਾ ਸੀ। ਸ਼ਾਮ ਨੂੰ ਧੁੰਦ ਕਾਰਨ ਜਲਦ ਹਨ੍ਹੇਰਾ ਹੋਣ ਕਾਰਨ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਹੁਣ ਫਿਰ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।

Related posts

ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਕਾਰਨ ਕੜਾਕੇ ਦੀ ਠੰਢ

On Punjab

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਦੇ ਮਹਾਨ ਆਗੂ ਕਾਮਰੇਡ ਜਰਨੈਲ ਸਿੰਘ ਦੀ 26ਵੀਂ ਬਰਸੀ ਮਨਾਈ

Pritpal Kaur

ਹਾਰਟ ਅਟੈਕ ਦੀ ਵਜ੍ਹਾ ਬਣ ਸਕਦੈ ਹਾਈ ਕੋਲੈਸਟ੍ਰੋਲ, ਇਨ੍ਹਾਂ ਆਯੁਰਵੈਦਿਕ ਤਰੀਕਿਆਂ ਨਾਲ ਕਰੋ ਕੰਟਰੋਲ

On Punjab