70.83 F
New York, US
April 24, 2025
PreetNama
ਸਮਾਜ/Social

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ! ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ ਕਰ ਰਹੀ ਹੈ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ (OId Pension System) ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਤੇ ਵਿਚਾਰ ਕਰਨ ਲਈ ਮੁੱਖ ਸਕੱਤਰ (Chief Secretary) ਵੀਕੇ ਜੰਜੂਆ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ (Punjab Assembly Election) ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਇੱਕ ਟਵੀਟ ‘ਚ ਕਿਹਾ, ਸਾਡੀ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਦੇ ਲਈ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਸੰਭਾਵਨਾ ਤੇ ਗਤੀਸ਼ੀਲਤਾ ਦਾ ਅਧਿਐਨ ਕਰਨ ਲਈ ਕਿਹਾ ਗਿਆ ਹੈ। ਮਾਨ ਨੇ ਲਿਖਿਆ ਕਿ ਸਾਡੀ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਦਾ ਇਹ ਟਵੀਟ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਦੇ ਕਈ ਹਿੱਸਿਆਂ ‘ਚ ਮੁਲਾਜ਼ਮ 2004 ਤਕ ਰਹਿਣ ਵਾਲੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ‘ਚ ਵੀ ਇਹ ਮੰਗ ਉੱਠਦੀ ਰਹੀ ਹੈ। ਇਕ ਪਾਸੇ ਜਿੱਥੇ ਪੰਜਾਬ ਸਰਕਾਰ ਸਿਰ 2.83 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਉਥੇ ਹੀ ਸੂਬੇ ਸਿਰ ਬਿਜਲੀ ਸਬਸਿਡੀ ਦਾ ਬੋਝ ਵਧ ਕੇ 18,845 ਹੋ ਗਿਆ ਹੈ।

ਪੰਜਾਬ ਸਰਕਾਰ ਨੂੰ ਮੌਜੂਦਾ ਸਮੇਂ ਪੈਨਸ਼ਨ ਲਈ 11,000 ਕਰੋੜ ਰੁਪਏ ਝੱਲਣਾ ਪੈ ਰਿਹਾ ਹੈ। ਇਕ ਪਾਸੇ ਪੰਜਾਬ ਸਰਕਾਰ ਨੇ ਸੂਬੇ ‘ਤੇ ਵਿੱਤੀ ਬੋਝ ਘਟਾਉਣ ਲਈ ਵਿਧਾਇਕਾਂ ‘ਤੇ ਇਕ ਵਿਧਾਇਕ ਇਕ ਪੈਨਸ਼ਨ ਸਕੀਮ ਲਾਗੂ ਕੀਤੀ ਹੈ।

ਉੱਥੇ ਹੀ, ਦੂਜੇ ਪਾਸੇ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਗੁਜਰਾਤ ‘ਚ ਸਰਕਾਰੀ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸਮੂਹਕ ਛੁੱਟੀ ਲੈ ਲਈ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਟਵੀਟ ਨੂੰ ਗੁਜਰਾਤ ਚੋਣਾਂ ਨਾਲ ਜੋੜ ਕੇ ਹੀ ਦੇਖਿਆ ਜਾ ਰਿਹਾ ਹੈ।

Related posts

Children’s Day 2023 : ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ, ਇੱਥੋਂ ਜਾਣੋ ਇਸਦਾ ਇਤਿਹਾਸ ਅਤੇ ਮਹੱਤਵ

On Punjab

ਕਠੂਆ: ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਤੀਜੇ ਦਿਨ ਵੀ ਜਾਰੀ

On Punjab

ਸ਼ਹੀਦ ਉਧਮ ਸਿੰਘ ਦੀ ਬਰਸੀ ‘ਤੇ ਝਾਤ ਮਾਰੋ ਆਜ਼ਾਦੀ ਘੁਲਾਟੀਏ ਬਾਰੇ ਕੁੱਝ ਤੱਥਾਂ ‘ਤੇ

On Punjab