72.99 F
New York, US
November 8, 2024
PreetNama
ਰਾਜਨੀਤੀ/Politics

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀ ਜ਼ਮਾਨਤ ‘ਤੇ ਰੋਕ, ਹੁਣ 27 ਅਪ੍ਰੈਲ ਨੂੰ ਹੋਵੇਗੀ ਸੁਣਵਾਈ

ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਤਬਾਦਲਿਆਂ ਦੇ ਇਵਜ਼ ‘ਚ ਕਰੋੜਾਂ ਰੁਪਏ ਕਮਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਨੇ ਇਕ ਵਾਰ ਫਿਰ ਜ਼ਮਾਨਤ ਨਹੀਂ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਛਾਪੇਮਾਰੀ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਅਗਲੀ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਹਨੀ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਨਹੀਂ ਕੀਤਾ ਗਿਆ ਬਲਕਿ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਮਾਮਲੇ ‘ਚ ਈਡੀ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਹੈ ਅਤੇ ਉਨ੍ਹਾਂ ਤੋਂ ਵੀ ਕਰੀਬ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਇਸ ਮਾਮਲੇ ‘ਚ ਈਡੀ ਵੱਲੋਂ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਤੇ ਉਸ ਦੇ ਕਰੀਬੀ ਸਾਥੀ ਕੁਦਰਤ ਦੀਪ ਸਿੰਘ ਵੱਲੋਂ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਫਿਲਹਾਲ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਰਹੀ ਹੈ।

Related posts

ਭਾਰਤੀ ਅਰਥਸ਼ਾਸਤਰੀ ਅਭਿਜੀਤ ਬੈਨਰਜੀ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

On Punjab

ਮਨ ਕੀ ਬਾਤ : ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਨਾਲ ਗੱਲਬਾਤ ਕਰਦਿਆਂ ਕਿਹਾ, ਹੁਣ ਹੋਰ ਸਾਵਧਾਨੀ ਵਰਤਣੀ ਪਏਗੀ

On Punjab

BREAKING NEWS: ਈਡੀ ਵੱਲੋਂ ਕੈਪਟਨ ਦੇ ਫਰਜ਼ੰਦ ਰਣਇੰਦਰ ਤੋਂ ਲੰਬੀ-ਚੌੜੀ ਪੁੱਛਗਿੱਛ

On Punjab