ਪੰਜਾਬ ਚੋਣ ਕਮਿਸ਼ਨ ਪੰਜਾਬ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲ੍ਹਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨ੍ਹਾਂ ਬੂਥਾਂ ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉੱਥੇ ਵੋਟਾਂ ਦੌਰਾਨ ਗੜਬੜੀ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ 14 ਥਾਵਾਂ ਉਤੇ ਭਲਕੇ 2 ਜਨਵਰੀ 2019 ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ।
ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਅਤੇ ਬਲਾਕ ਹਰਸ਼ਾ ਛੀਨਾ ਦੀ ਗ੍ਰਾਮ ਪੰਚਾਇਤ ਲਾਦੇਹ ਦੀ ਸਮੁਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਗ੍ਰਾਮ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਅਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਅਤੇ 6 ਵਿੱਚ ਮੁੜ ਵੋਟਾ ਪੈਣਗੀਆਂ ਜਦਕਿ ਫਿਰੋਜਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਇਸੇ ਬਲਾਕ ਅਧੀਨ ਆਉਦੇ ਨਾਨਕਪੁਰਾ ਪਿੰਡ ਦੇ ਮਹੁੱਲਾ ਨਾਨਕਪੁਰਾ ਵਿੱਚ ਮੁੜ ਵੋਟਾ ਪੈਣਗੀਆਂ।