PreetNama
ਖੇਡ-ਜਗਤ/Sports News

ਪੰਜਾਬ ਪੁਲਿਸ ਦੀ ਹਾਕੀ ਟੀਮ ‘ਤੇ ਲੱਗਿਆ ਚਾਰ ਸਾਲ ਦਾ ਬੈਨ

Punjab police hockey team ban: ਚੰਡੀਗੜ੍ਹ: ਪੰਜਾਬ ਪੁਲਿਸ ਦੀ ਹਾਕੀ ਟੀਮ ‘ਤੇ ਚਾਰ ਸਾਲ ਲਈ ਬੈਨ ਲੱਗ ਗਿਆ ਹੈ । ਇਸ ਦੇ ਨਾਲ ਹੀ ਪੀਐਨਬੀ ਦੀ ਟੀਮ ’ਤੇ ਵੀ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ । ਦਰਅਸਲ, ਸੋਮਵਾਰ ਨੂੰ ਦਿੱਲੀ ਵਿਖੇ 56ਵੇਂ ਨਹਿਰੂ ਹਾਕੀ ਟੂਰਨਾਮੈਂਟ ਦੇ ਫਾਈਨਲ ਵਿੱਚ ਦੋਵੇਂ ਟੀਮਾਂ ਦੇ ਖਿਡਾਰੀਆਂ ਵਿੱਚ ਹੱਥੋਪਾਈ ਹੋ ਗਈ ਸੀ । ਜਿਸ ਤੋਂ ਬਾਅਦ ਖੇਡ ਦਾ ਮੈਦਾਨ ਜੰਗ ਦੇ ਮੈਦਾਨ ਵਿੱਚ ਤਬਦੀਲ ਹੋ ਗਿਆ ।

ਇਸ ਘਟਨਾ ਤੋਂ ਬਾਅਦ ਜਵਾਹਰ ਲਾਲ ਨਹਿਰੂ ਹਾਕੀ ਟੂਰਨਾਮੈਂਟ ਸੁਸਾਇਟੀ ਵੱਲੋਂ ਸਖਤ ਫੈਸਲਾ ਲਿਆ ਗਿਆ । ਇਸ ਸਬੰਧੀ ਜਵਾਹਰ ਲਾਲ ਨਹਿਰੂ ਹਾਕੀ ਟੂਰਨਾਮੈਂਟ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਜਾਬ ਪੁਲਿਸ ’ਤੇ ਚਾਰ ਸਾਲ, ਜਦਕਿ ਪੀਐਨਬੀ ’ਤੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਤੋਂ ਇਲਾਵਾ ਪ੍ਰਬੰਧਕਾਂ ਨੇ ਕਿਹਾ ਕਿ ਉਹ ਦੋਵਾਂ ਟੀਮਾਂ ਦੇ ਪ੍ਰਬੰਧਕਾਂ ਨੂੰ ਦੋਸ਼ੀ ਖਿਡਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਬਾਰੇ ਵੀ ਕਿਹਾ ਗਿਆ ਹੈ ।

ਉਥੇ ਹੀ ਦੂਜੇ ਪਾਸੇ ਭਾਰਤੀ ਹਾਕੀ ਵੱਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਤੇ ਟੂਰਨਾਮੈਂਟ ਦੇ ਨਿਰਦੇਸ਼ਕ ਮਹੇਸ਼ ਕੁਮਾਰ ਨੂੰ ਇੱਕ ਰਿਪੋਰਟ ਦੇਣ ਲਈ ਵੀ ਕਿਹਾ ਗਿਆ ਹੈ । ਇਸ ਤੋਂ ਇਲਾਵਾ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਬੱਤਰਾ ਵੱਲੋਂ ਵੀ ਇਸ ਘਟਨਾ ਵਿੱਚ ਸ਼ਾਮਿਲ ਖਿਡਾਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਕਿਹਾ ਗਿਆ ਹੈ ।

ਦਰਅਸਲ, ਇਹ ਲੜਾਈ ਉਸ ਸਮੇਂ ਸ਼ੁਰੂ ਹੋਈ ਜਦੋਂ ਦੋਵੇਂ ਟੀਮਾਂ 3-3 ਨਾਲ ਬਰਾਬਰੀ ’ਤੇ ਸਨ ਤੇ ਗੇਂਦ ਪੰਜਾਬ ਪੁਲਿਸ ਦੇ ਸਰਕਲ ਵਿੱਚ ਪੀਐਨਬੀ ਕੋਲ ਸੀ । ਜਿਸ ਤੋਂ ਬਾਅਦ ਖਿਡਾਰੀਆਂ ਵੱਲੋਂ ਇੱਕ-ਦੂਜੇ ’ਤੇ ਮੁੱਕਿਆਂ ਤੇ ਹਾਕੀਆਂ ਨਾਲ ਹਮਲਾ ਸ਼ੁਰੂ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਟੂਰਨਾਮੈਂਟ ਦੇ ਅਧਿਕਾਰੀਆਂ ਵੱਲੋਂ ਖਿਡਾਰੀਆਂ ਨੂੰ ਰੋਕਿਆ ਗਿਆ ।

Related posts

ਨਿਊਜ਼ੀਲੈਂਡ ਦੇ ਖਿਲਾਫ ਵਨਡੇ ਸੀਰੀਜ਼ ਲਈ ਆਸਟ੍ਰੇਲੀਆ ਟੀਮ ਦਾ ਐਲਾਨ

On Punjab

ਟੈਸਟ ਚੈਂਪੀਅਨਸ਼ਿਪ ਖ਼ਤਰੇ ‘ਚ, ਆਈਸੀਸੀ ਲੈ ਸਕਦਾ ਹੈ ਇਹ ਫੈਸਲਾ

On Punjab

India vs South Africa : ਭਾਰਤ – ਦਿ ਅਫਰੀਕਾ ਮੈਚ ਦੌਰਾਨ ਪਰਥ ‘ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਪਿੱਚ ਦੀ ਰਿਪੋਰਟ

On Punjab