ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸਬੰਧੀ ਦਿੱਤੇ ਬਿਆਨ ਦਾ ਸ: ਸੂਰਤ ਸਿੰਘ ਸੰਧੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਸ: ਸੁਖਦੇਵ ਸਿੰਘ ਵੇਹੜੀ ਸਰਕਲ ਪ੍ਰਧਾਨ ਮਮਦੋਟ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਆਗੂਆਂ ਨੇ ਸਾਂਝੇ ਰੂਪ ਵਿੱਚ ਆਖਿਆ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਬਣ ਚੁੱਕੀ ਹੈ। ਪੰਜਾਬ ਦੀ ਜਨਤਾ ਭਲੀ-ਭਾਂਤ ਜਾਣੂ ਹੈ ਕਿ ਪੰਜਾਬ ਵਿੱਚ ਚਿੱਟੇ ਵਰਗੇ ਭਿਆਨਕ ਨਸ਼ਿਆਂ ਵਿਚ ਜਵਾਨੀ ਮੋਤ ਦੇ ਮੂੰਹ ਵਿੱਚ ਜਾ ਰਹੀ ਹੈ ਅਤੇ ਦਿਨ ਦਿਹਾੜੇ ਲੁੱਟਾਂ-ਖੋਹਾਂ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ, ਕੀ ਇਹ ਅੱਤਵਾਦ ਤੋਂ ਘੱਟ ਹੈ..? ਜਿਹਨਾਂ ਨੂੰ ਰੋਕਣ ਲਈ ਪੰਜਾਬ ਦੀ ਪੁਲਿਸ ਨਾ-ਕਾਮਯਾਬ ਰਹੀ ਹੈ ਅਤੇ ਆਪਣੀਆਂ ਨਾਕਾਮੀਆਂ ਛੁਪਾਉਣਾ ਅਤੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਲਈ ਗਿਣੀ ਮਿਥੀ ਸਾਜਸ਼ ਅਧੀਨ ਪੰਜਾਬ ਪੁਲਿਸ ਦੇ ਮੁਖੀ ਵਲੋਂ ਅਜਿਹਾ ਬਿਆਨ ਦਿੱਤਾ ਗਿਆ ਹੈ ਅਤੇ ਇੰਝ ਲਗਦਾ ਹੈ ਕਿ ਇਸ ਬਿਆਨ ਪਿੱਛੇ ਕੋਈ ਸਿੱਖ ਵਿਰੋਧੀ ਸਾਜ਼ਸ਼ ਕੰਮ ਕਰ ਰਹੀ ਹੈ। ਜਿਹੜੀ ਕਿ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਵਿਚ ਵੱਡੀ ਰੁਕਾਵਟ ਬਣਨਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖ ਭਾਵਨਾਵਾਂ ਨੂੰ ਸਮਝਦਿਆਂ ਹੋਇਆ ਪੰਜਾਬ ਦੇ ਡੀਜੀਪੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਨਹੀਂ ਤਾਂ ਕੈਪਟਨ ਸਰਕਾਰ ਨੂੰ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਮੇਹਰ ਸਿੰਘ ਜੰਗ ਸੀਨੀਅਰ ਆਗੂ ਅਤੇ ਦਾਸ ਜਸਵੰਤ ਸਿੰਘ ਆਦਿ ਹਾਜ਼ਰ ਸੀ।
previous post