PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਸਰਕਾਰ ਚਾਲੂ ਵਿੱਤੀ ਵਰ੍ਹੇ ’ਚ 18,944 ਕਿਲੋਮੀਟਰ ਪੇਂਡੂ ਸੜਕਾਂ ਅਪਗ੍ਰੇਡ ਕਰੇਗੀ: ਚੀਮਾ

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ Harpal Singh Cheema ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਖੇਤਰ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿੱਤ ਵਰ੍ਹੇ 2025-26 ਵਿੱਚ ਸੂਬੇ ਦੀਆਂ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ link roads ਦੇ ਨਿਰਮਾਣ ਜਾਂ ਅਪਗ੍ਰੇਡ ਕਰਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਝ ਦਿਨਾਂ ਵਿੱਚ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ ਪੇਂਡੂ ਖੇਤਰ ਦੀਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ tender ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੀ ਸ਼ੁਰੂਆਤ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਤੋਂ ਕੀਤੀ ਜਾਵੇਗਾ, ਜਿੱਥੇ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।

ਵਿੱਤ ਮੰਤਰੀ ਨੇ ਕਿਹਾ ਕਿ ਪਹਿਲਾਂ ਠੇਕੇਦਾਰ ਬਣਾਈਆਂ ਗਈਆਂ ਸੜਕਾਂ ’ਤੇ ਸਿਰਫ ਇੱਕ ਸਾਲ ਦੀ ਵਾਰੰਟੀ ਲਈ ਜਵਾਬਦੇਹ ਸੀ ਪਰ ਹੁਣ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੇ ਰੱਖ-ਰਖਾਅ ਅਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਠੇਕੇਦਾਰ Contrantor ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ‘ਬਦਲਦਾ ਪੰਜਾਬ’ ਬਜਟ ਵਿੱਚ ਵਿੱਤ ਵਰ੍ਹੇ 2025-26 ਲਈ ਪੰਜਾਬ ਮੰਡੀ ਬੋਰਡ ਦੁਆਰਾ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਨਾਲ ਪੇਂਡੂ ਖੇਤਰ ਦੀਆਂ ਸੜਕਾਂ ਦੀ ਉਸਾਰੀ ਜਾਂ ਮੁਰੰਮਤ ਕੀਤੀ ਜਾਵੇਗੀ।

Related posts

ਟੋਰਾਂਟੋ ‘ਚ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 20 ‘ਚੋਂ 9 ਪੰਜਾਬੀ ਗ੍ਰਿਫ਼ਤਾਰ, 1 ਪੰਜਾਬਣ ਵੀ ਸ਼ਾਮਲ

On Punjab

ਵਾਸ਼ਿੰਗਟਨ DC ਛੱਡਣ ਨੂੰ ਤਿਆਰ ਟਰੰਪ, ਵਿਦਾਇਗੀ ਭਾਸ਼ਣ ’ਚ ਚੀਨ-ਕੋਰੋਨਾ-ਕੈਪੀਟਲ ਹਿੰਸਾ ਦਾ ਜ਼ਿਕਰ, ਗਿਣਾਈਆਂ ਉਪਲੱਬਧੀਆਂ

On Punjab

ਕੋਰੋਨਾ ਟੀਕੇ ਦੇ ਅਸਰ ਨੂੰ ਘੱਟ ਕਰ ਸਕਦੈ ਤਣਾਅ, ਡਿਪ੍ਰਰੈਸ਼ਨ

On Punjab