70.83 F
New York, US
April 24, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਚੰਡੀਗੜ੍ਹ:ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।
ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀ-ਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰੀ ਖ਼ਰਚੇ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣਾ ਹੈ। ਇਸ ਤਹਿਤ ਜੇ ਕਿਸੇ ਵਿਅਕਤੀ ਨੇ ਕਰਜ਼ੇ ਉੱਤੇ ਪਹਿਲਾਂ ਹੀ ਅਸ਼ਟਾਮ ਡਿਊਟੀ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਮਾਰਗੇਜ਼ ਪ੍ਰਾਪਰਟੀ ਨੂੰ ਬਦਲੇ ਬਿਨਾਂ ਜਾਇਦਾਦ ਨੂੰ ਤਬਦੀਲ ਕਰਦਾ ਹੈ ਤਾਂ ਉਸ ਤੋਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ। ਜੇ ਨਵੇਂ ਕਰਜ਼ ਦੀ ਰਕਮ ਪਿਛਲੀ ਰਕਮ ਨਾਲੋਂ ਜ਼ਿਆਦਾ ਹੁੰਦੀ ਹੈ ਤਾਂ ਸਿਰਫ਼ ਵਾਧੂ ਰਕਮ ਉਤੇ ਹੀ ਡਿਊਟੀ ਲਈ ਜਾਵੇਗੀ।

Related posts

ਪਟਿਆਲਾ ਜੇਲ੍ਹ ‘ਚ SGPC ਪ੍ਰਧਾਨ ਨੇ ਰਾਜੋਆਣਾ ਨਾਲ ਕੀਤੀ ਮੁਲਾਕਾਤ

On Punjab

ਬੋਮਨ ਇਰਾਨੀ ਤੇ ਜ਼ੇਨੋਬੀਆ ਨੇ ਵਿਆਹ ਦੀ 40ਵੀਂ ਵਰ੍ਹੇਗੰਢ ਮਨਾਈ

On Punjab

Cyclone Biporjoy:: ਗੁਜਰਾਤ ‘ਚ ਬਿਪਰਜਯ ਦਾ ਅਸਰ, 12 ਹਜ਼ਾਰ ਤੋਂ ਵੱਧ ਬਿਜਲੀ ਦੇ ਖੰਭੇ ਟੁੱਟੇ; ਪੰਜ ਜ਼ਿਲਿਆਂ ‘ਚ ਰੈੱਡ ਅਲਰਟ

On Punjab