22.12 F
New York, US
February 22, 2025
PreetNama
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਪਲੈਨਿੰਗ ਦਾ ਐਲਾਨ, ਪੰਜਾਬ ਨੂੰ 4 ਜ਼ੋਨਾਂ ‘ਚ ਵੰਡਿਆ, ਜਾਣੋ ਕਦੋਂ ਆਏਗੀ ਤੁਹਾਡੀ ਵਾਰੀ

ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਲਈ ਪਲੈਨਿੰਗ ਐਲਾਨ ਦਿੱਤੀ ਹੈ। ਇਸ ਵਾਰ ਵੀ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਉਂਝ ਬਿਜਲੀ ਦੀ ਸਪਲਾਈ ਜਾਂ ਹੋਰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਸਰਕਾਰ ਨੇ ਸੂਬੇ ਨੂੰ 10 ਹਿੱਸਿਆ ਵਿੱਚ ਵੰਡ ਦਿੱਤਾ ਹੈ ਤਾਂ ਜੋ ਝੋਨੇ ਦੀ ਲੁਆਈ ਲਈ 8 ਘੰਟੇ ਤੇ ਪਨੀਰੀ ਤਿਆਰ ਕਰਨ ਲਈ 4 ਘੰਟੇ ਰੋਜ਼ ਬਿਜਲੀ ਦੀ ਸਪਲਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਹ ਸਕੀਮ ਸਫਲ ਰਹੀ ਸੀ, ਉਸੇ ਨੂੰ ਵੇਖਦਿਆਂ ਇਸ ਵਾਰ ਮੁੜ ਤੋਂ ਝੋਨੇ ਦੀ ਲੁਆਈ ਲਈ ਪੰਜਾਬ ਨੂੰ 4 ਹਿੱਸਿਆ ਵਿੱਚ ਵੰਡਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਬਾਰਡਰ ’ਤੇ ਤਾਰ ਦੇ ਪਾਰਲੇ ਖੇਤਾਂ ’ਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ। ਬਾਰਡਰ ’ਤੇ ਤਾਰ ਪਰਲੇ ਖੇਤੀ ਕਰਨ ਵਾਲਿਆਂ ਨੂੰ ਦਿਨ ਸਮੇਂ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ। ਬਾਰਡਰ ’ਤੇ ਸੁਰੱਖਿਆ ਪ੍ਰਬੰਧਾਂ ਕਾਰਨ ਕਿਸਾਨਾਂ ਨੂੰ ਰਾਤ ਸਮੇਂ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਦਿਨ ਵਿੱਚ ਬਿਜਲੀ ਦਿੱਤੀ ਜਾਵੇਗੀ।

ਦੂਜਾ ਜ਼ੋਨ 16 ਜੂਨ ਤੋਂ ਸ਼ੁਰੂ ਹੋਵੇਗਾ। ਉਸ ਸਮੇਂ ਪੰਜਾਬ ਦੇ 7 ਜ਼ਿਲ੍ਹੇ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਤੇ ਤਰਨਤਾਰਨ ’ਚ ਝੋਨੇ ਦੀ ਲੁਆਈ ਕੀਤੀ ਜਾਵੇਗੀ। ਇਸ ਦੌਰਾਨ ਬਿਜਲੀ ਦੀ ਸਪਲਾਈ ਦੇ ਨਾਲ-ਨਾਲ ਨਹਿਰੀ ਪਾਣੀ ਦਿੱਤਾ ਜਾਵੇਗਾ। ਤੀਜਾ ਜ਼ੋਨ 19 ਜੂਨ ਤੋਂ ਸ਼ੁਰੂ ਹੋਵੇਗਾ। ਉਸ ’ਚ ਰੂਪਨਗਰ, ਰੋਪੜ, ਮੁਹਾਲੀ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਤੇ ਅੰਮ੍ਰਿਤਸਰ ਸ਼ਾਮਲ ਕੀਤੇ ਗਏ ਹਨ।

ਚੌਥਾ ਜ਼ੋਨ 21 ਜੂਨ ਤੋਂ ਸ਼ੁਰੂ ਹੋਵੇਗਾ। ਉਸ ਸਮੇਂ ਪਟਿਆਲਾ, ਜਲੰਧਰ, ਮੁਕਤਸਰ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਤੇ ਮਾਨਸਾ ਵਿੱਚ ਝੋਨੇ ਦੀ ਲੁਆਈ ਹੋਵੇਗੀ। ਝੋਨੇ ਦੀ ਲੁਆਈ ਸਮੇਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ 8 ਘੰਟੇ ਬਿਜਲੀ ਦਿੱਤੀ ਜਾਵੇਗੀ ਜਦੋਂਕਿ ਉਸ ਤੋਂ ਪਹਿਲਾਂ ਪਨੀਰੀ ਲਗਾਉਣ ਲਈ ਤੇ ਸਬਜ਼ੀਆਂ ਲਈ ਰੋਜ਼ 4 ਘੰਟੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ। ਇਹ ਸਪਲਾਈ ਸਵੇਰੇ 5 ਤੋਂ 9 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਵਾਰੋ-ਵਾਰੀ ਦਿੱਤੀ ਜਾਵੇਗੀ।

 

 

ਮੁੱਖ ਮੰਤਰੀ ਨੇ ਝੋਨੇ ਦੀ ਲੁਆਈ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੂਸਾ 144 ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਸਮ 150 ਦਿਨ ਤੋਂ ਵੱਧ ਲੈਂਦੀ ਹੈ, ਜਿਸ ਨਾਲ ਪਾਣੀ ਤੇ ਬਿਜਲੀ ਦੀ ਖਪਤ ਵੀ ਵੱਧ ਹੁੰਦੀ ਹੈ। ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਪ੍ਰਵਾਨਿਤ ਝੋਨੇ ਦੀ ਕਿਸਮ ਪੀਆਰ 126, ਪੀਆਰ 121 ਤੇ ਹੋਰਨਾਂ ਕਿਸਮਾਂ ਨੂੰ ਬਿਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਸਮਾਂ ਦਿਨ ਵੀ ਅੱਟ ਲੈਂਦੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜੇ ਕਿਸਾਨ ਬਿਨਾਂ ਕੱਦੂ ਕੀਤੇ ਸਿੱਧੇ ਲੁਆਈ ਕਰਨਗੇ, ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ।

Related posts

ਅਕਾਲੀਆਂ ਦੇ ਹਲਕਿਆਂ ‘ਚ ਸੰਨੀ ਦਿਓਲ ਦੇ ਜੇਤੂ ਰੱਥ ਨੂੰ ਬ੍ਰੇਕ, ਗੱਠਜੋੜ ‘ਤੇ ਪਏਗਾ ਅਸਰ?

On Punjab

ਕਾਨੂੰਨੀ ਲੜਾਈ ਜਾਰੀ ਰੱਖਣਗੇ ਟਰੰਪ, ਪ੍ਰੈੱਸ ਸਕੱਤਰ ਨੇ ਕਿਹਾ- ਨਿਆਇਕ ਪ੍ਰਣਾਲੀ ਦਾ ਇਸਤੇਮਾਲ ਕਰਨਾ ਲੋਕਤੰਤਰ ’ਤੇ ਹਮਲਾ ਨਹੀਂ

On Punjab

ਕਮਲਾ ਹੈਰਿਸ ਨੂੰ ਪਸੰਦ ਹੈ ਚੰਗੇ ਸਾਂਬਰ ਨਾਲ ਇਡਲੀ

On Punjab