ਚੰਡੀਗੜ੍ਹ-ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਚੰਡੀਮੰਦਰ ਵਿਚ 9ਵਾਂ ਆਰਮਡ ਫੋਰਸਿਜ਼ ਵੈਟਨਰਜ਼ ਡੇਅ ਮਨਾਇਆ। ਇਸ ਸਮਾਗਮ ਵਿੱਚ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ 1400 ਤੋਂ ਵੱਧ ਸਾਬਕਾ ਸੈਨਿਕ ਸ਼ਾਮਲ ਹੋਏ। ਇਸ ਮੌਕੇ ਪੱਛਮੀ ਸੈਨਾ ਕਮਾਂਡਰ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ ਅਤੇ ਆਰਮੀ ਵਾਈਵਜ਼ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਸ਼ੁਚੀ ਕਟਿਆਰ ਤੇ ਹੋਰ ਫੌਜ ਦੇ ਸੀਨੀਅਰ ਅਧਿਕਾਰੀਆਂ ਦੇ ਸ਼ਿਰਕਤ ਕੀਤੀ ਜਿਨ੍ਹਾਂ ਨੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸੇ ਦੌਰਾਨ ਫੌਜ ਦੇ ਅਧਿਕਾਰੀਆਂ ਨੇ ਮੁਹਾਲੀ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਏਕੀਕ੍ਰਿਤ ਵੈਟਰਨਜ਼ ਕੰਪਲੈਕਸ ਬਣਾਉਣ ਲਈ ਮਨਜ਼ੂਰੀ ਦਿੱਤੀ। ਇਸ ਵਿੱਚ ਡਾਕਟਰੀ ਇਲਾਜ ਲਈ ਟਰਾਂਜ਼ਿਟ ਰਿਹਾਇਸ਼ ਸ਼ਾਮਲ ਹੋਵੇਗੀ, ਜਿਸ ਲਈ ਜ਼ਮੀਨ ਰਾਜ ਸਰਕਾਰ ਤੋਂ ਪ੍ਰਾਪਤ ਕਰ ਲਈ ਗਈ ਹੈ ਅਤੇ ਕੰਮ ਤੇਜ਼ੀ ਨਾਲ ਸ਼ੁਰੂ ਹੋਵੇਗਾ। ਇਸ ਸਮਾਗਮ ਵਿੱਚ ਮੇਜਰ ਜਨਰਲ ਸ਼ਵਿੰਦਰ ਸਿੰਘ ਸੰਧੂ, ਲੈਫਟੀਨੈਂਟ ਕਰਨਲ ਡੀ.ਆਰ. ਕਟੋਚ, ਕਰਨਲ ਐੱਚਐੱਸ ਸਿੰਘਾ ਅਤੇ ਲੈਫਟੀਨੈਂਟ ਕਰਨਲ ਕੇ ਸੀ ਮਹਿਤਾ ਸਮੇਤ ਸੀਨੀਅਰ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸੈਨਿਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵੱਖ-ਵੱਖ ਸਟਾਲ ਲਗਾਏ ਗਏ।
previous post